ਕਿਸਾਨ ਆਗੂਆਂ ਵੱਲੋਂ ਭਲਕੇ ਯਾਨੀ 18 ਦਸੰਬਰ ਨੂੰ ਪੰਜਾਬ ਵਿੱਚ ਤਿੰਨ ਘੰਟੇ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਇਹ ਅੰਦੋਲਨ ਦੁਪਹਿਰ 12 ਵਜੇ ਤੋਂ 43 ਵਜੇ ਤੱਕ ਰਹੇਗਾ। ਜਿਸ ਨੂੰ ਲੈ ਕੇ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਲੋਕਾਂ ਨੂੰ ਖਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਵੱਧ ਤੋਂ ਵੱਧ ਗਿਣਤੀ ਦੇ ਵਿੱਚ ਪਹੁੰਚ ਕੇ ਰੇਲਾਂ ਨੂੰ ਰੋਕਣ ਦੇ ਵਿੱਚ ਮਦਦ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਰੇਲ ਰੋਕੋ ਅੰਦੋਲਨ ‘ਚ ਪਹੁੰਚਣ। ਇਸ ਦੇ ਨਾਲ ਹੀ ਉਹ ਆਪਣੇ ਨਾਲ ਲੰਗਰ ਵੀ ਲੈ ਕੇ ਆਉਣ ਤਾਂ ਜੋ ਟ੍ਰੇਨਾਂ ਦੇ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 13 ਜਨਵਰੀ ਤੋਂ ਸ਼ੁਰੂ ਹੋਏ ਕਿਸਾਨ ਮਜ਼ਦੂਰ ਮੋਰਚੇ ਦੇ ਅੱਜ 309 ਦਿਨ ਪੂਰੇ ਹੋ ਗਏ ਹਨ। ਉਨ੍ਹਾਂ ਨੇ ਭੁੱਖ ਹੜਤਾਲ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਹਨਾਂ ਨੇ ਕਿਹਾ ਕਿ ਡੱਲੇਵਾਲ ਦੀ ਭੁੱਖ ਹੜਤਾਲ 22ਵੇਂ ਦਿਨ ਵਿਚ ਦਾਖਲ ਹੋ ਗਈ ਹੈ। ਹੁਣ ਇਹ ਅੰਦੋਲਨ ਲੋਕ ਲਹਿਰ ਬਣ ਗਿਆ ਹੈ। ਕਿਉਂਕਿ ਇਸ ਵਿੱਚ ਵੱਡੀ ਗਿਣਤੀ ‘ਚ ਲੋਕ, ਬੱਚੇ, ਮਹਿਲਾਵਾਂ ਅਤੇ ਬਜ਼ੁਰਗ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਸਬੰਧੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੰਦੋਲਨ ਨੂੰ ਲੋਕ ਲਹਿਰ ਬਣਾਉਣ ‘ਚ ਪੰਜਾਬ ਦੇ ਗਾਇਕਾਂ ਦਾ ਬਹੁਤ ਵੱਡਾ ਹੱਥ ਹੈ। ਉਨ੍ਹਾਂ ਨੇ ਬਾਕੀ ਗਾਇਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਕਿਸਾਨਾਂ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਇੱਕ ਹੋ ਕੇ ਇਹ ਲੜਾਈ ਲ/ੜਨੀ ਪਵੇਗੀ, ਆਉਣ ਵਾਲੇ ਸਮੇਂ ‘ਚ ਅਸੀਂ ਇਹ ਅੰਦੋਲਨ ਜਿੱਤ ਕੇ ਰਹਾਂਗੇ। ਪੰਧੇਰ ਨੇ ਬੀਤੇ ਕੱਲ੍ਹ ਟ੍ਰੈਕਟਰ ਮਾਰਚ ਲਈ ਹਰਿਆਣਾ ਦੇ ਕਿਸਾਨ-ਮਜ਼ਦੂਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਕੱਲ੍ਹ ਦੁਪਹਿਰ 12 ਤੋਂ 3 ਵਜੇ ਤੱਕ ਰੇਲਵੇ ਕ੍ਰਾਸਿੰਗਾਂ ਅਤੇ ਰੇਲਵੇ ਸਟੇਸ਼ਨਾਂ ’ਤੇ ਜਾਮ ਲਗਾ ਦੇਣ।
ਵੀਡੀਓ ਲਈ ਕਲਿੱਕ ਕਰੋ -: