ਕਿਸਾਨੀ ਮੰਗਾਂ ਦੀ ਪੂਰਤੀ ਲਈ ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ 3 ਘੰਟਿਆਂ ਲਈ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਕਿਸਾਨ 48 ਥਾਵਾਂ ‘ਤੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲ ਦੀਆਂ ਪਟੜੀਆਂ ‘ਤੇ ਬੈਠਣਗੇ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ, “ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਅਸੀਂ ਪੰਜਾਬ ਵਿੱਚ ਰੇਲਾਂ ਰੋਕਾਂਗੇ… ਮੈਂ ਅੰਮ੍ਰਿਤਸਰ ਦੇ ਦੇਵੀ ਦਾਸਪੁਰਾ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਰਹਾਂਗਾ। ਅਸੀਂ ਸਾਰੇ ਪੰਜਾਬੀਆਂ ਨੂੰ ‘ਰੇਲ ਰੋਕੋ’ ਕਰਨ ਦਾ ਸੱਦਾ ਦਿੰਦੇ ਹਾਂ। ਸਾਰੇ ਰੇਲ ਕਰਾਸਿੰਗਾਂ ਅਤੇ ਰੇਲਵੇ ਸਟੇਸ਼ਨਾਂ ‘ਤੇ… ਗੁਰੂ ਰੰਧਾਵਾ ਵਰਗੇ ਕਈ ਗਾਇਕ ਵਿਰੋਧ ਦਾ ਸਮਰਥਨ ਕਰ ਰਹੇ ਹਨ…”
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਮੁਤਾਬਕ ਰੇਲ ਰੋਕੋ ਧਰਨਿਆਂ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੋਕੇ ਜਾਣ ਵਾਲੀਆਂ ਥਾਂਵਾਂ :-
- ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ, ਬਿਆਸ, ਪੰਧੇਰ ਕਲਾਂ, ਕੱਥੂ ਨੰਗਲ ਰਮਦਾਸ, ਜਹਾਂਗੀਰ, ਝੰਡੇ
- ਗੁਰਦਾਸਪੁਰ ਵਿੱਚ ਪਲੇਟਫਾਰਮ ਕਾਦੀਆਂ, ਫਤਿਹਗੜ੍ਹ ਚੂੜੀਆਂ, ਬਟਾਲਾ ਪਲੇਟਫਾਰਮ
- ਪਠਾਣਕੋਟ ਵਿੱਚ ਪਰਮਾਨੰਦ ਪਲੇਟਫਾਰਮ
- ਹੁਸ਼ਿਆਰਪੁਰ ਵਿੱਚ ਟਾਂਡਾ, ਦਸੂਹਾ, ਹੁਸ਼ਿਆਰਪੁਰ ਪਲੇਟਫਾਰਮ, ਮਡਿਆਲਾ ਤੇ ਮਾਹਿਲਪੁਰ
- ਨਵਾਂ ਸ਼ਹਿਰ ਵਿੱਚ ਬਹਿਰਾਮ
- ਰੋਪੜ ਰੇਲਵੇ ਸਟੇਸ਼ਨ
- ਮੁਹਾਲੀ ਵਿੱਚ 11 ਫੇਸ ਰੇਲਵੇ ਸਟੇਸ਼ਨ ਅਤੇ ਪਿੰਡ ਸਰਸੀਨੀ ਰੇਲਵੇ ਫਾਟਕ
- ਪਟਿਆਲਾ ਵਿੱਚ ਰੇਲਵੇ ਸਟੇਸ਼ਨ ਪਟਿਆਲਾ, ਸ਼ੰਬੂ ਸਟੇਸ਼ਨ, ਧਥਲਾਨ ਰੇਲਵੇ ਸਟੇਸ਼ਨ
- ਲੁਧਿਆਣਾ ਵਿੱਚ ਸਾਹਨੇਵਾਲ, ਮੁੱਲਾਂਪੁਰ
- ਜਲੰਧਰ ਵਿੱਚ ਜਲੰਧਰ ਕੈਂਟ
- ਕਪੂਰਥਲਾ ਵਿੱਚ ਹਮੀਰਾ, ਸੁਲਤਾਨਪੁਰ, ਲੋਧੀ ਅਤੇ ਫਗਵਾੜਾ
- ਮੋਗਾ ਵਿੱਚ ਜਿਤਵਾਲ, ਡਗਰੂ, ਮੋਗਾ ਸਟੇਸ਼ਨ
- ਫਰੀਦਕੋਟ ਵਿੱਚ ਫ਼ਰੀਦਕੋਟ ਸਟੇਸ਼ਨ
- ਤਰਨ ਤਾਰਨ ਵਿੱਚ ਪੱਟੀ, ਖੇਮਕਰਨ, ਰੇਲਵੇ ਸਟੇਸ਼ਨ ਤਰਨਤਾਰਨ
- ਫਿਰੋਜ਼ਪੁਰ ਵਿੱਚ ਮਖੂ, ਮੱਲਾਂ ਵਾਲਾ, ਤਲਵੰਡੀ ਭਾਈ, ਬਸਤੀ ਟੈਂਕਾਂ ਵਾਲੀ, ਜਗਰਾਉਂ
- ਮੋਗਾ, ਅਜੀਤਵਾਲ, ਡਗਰੂ
- ਸੰਗਰੂਰ ਵਿੱਚ ਸੁਨਾਮ
- ਮਲੇਰਕੋਟਲੇ ਵਿੱਚ ਅਹਿਮਦਗੜ੍ਹ
- ਮਾਨਸਾ ਵਿੱਚ ਮਾਨਸਾ ਮੇਨ, ਬਰੇਟਾ
- ਬਠਿੰਡਾ ਵਿੱਚ ਰਾਮਪੁਰਾ
- ਫਾਜ਼ਿਲਕਾ ਵਿੱਚ ਰੇਲਵੇ ਸਟੇਸ਼ਨ
- ਮੁਕਤਸਰ ਵਿੱਚ ਮਲੋਟ
- ਰੂਪਨਗਰ ਵਿਚ ਰੇਲਵੇ ਸਟੇਸ਼ਨ ਰੂਪ ਨਗਰ
ਇਹ ਵੀ ਪੜ੍ਹੋ : ਜਲੰਧਰ ‘ਚ ਵਾਪਰੀ ਮੰਦਭਾਗੀ ਘਟਨਾ, ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਸਕੀਆਂ ਭੈਣਾਂ ਦੀ ਹੋਈ ਮੌ.ਤ
ਵੀਡੀਓ ਲਈ ਕਲਿੱਕ ਕਰੋ -: