ਪੰਜਾਬ ਦੀ ਇੱਕ ਹੋਰ ਪੁਲਿਸ ਚੌਂਕੀ ‘ਤੇ ਹਮਲੇ ਦੀ ਸੂਚਨਾ ਸਾਹਮਣੇ ਆਈ ਹੈ। ਭਾਰਤ-ਪਾਕਿਸਤਾਨ ਸਰਹੱਦ ਨਾਲ ਜੁੜੇ ਗੁਰਦਾਸਪੁਰ ਪੁਲਿਸ ਥਾਣੇ ‘ਤੇ ਗ੍ਰੇਨੇਡ ਹਮਲਾ ਕੀਤਾ ਗਿਆ ਹੈ। ਇਹ ਧਮਾਕਾ ਕਲਾਨੌਰ ਨੇੜੇ ਬਖਸ਼ੀਵਾਲ ਇਲਾਕੇ ਵਿੱਚ ਹੋਇਆ ਹੈ। ਸੂਚਨਾ ਮਿਲਦੇ ਹੀ ਸਿਨੀਅਰ ਅਧਿਕਾਰੀਆਂ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਨਗਰ ਨਿਗਮ ਚੋਣਾਂ, ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, 21 ਦਸੰਬਰ ਨੂੰ ਪੈਣਗੀਆਂ ਵੋਟਾਂ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਢਾਣੇ ‘ਤੇ ਗ੍ਰੇਨੇਡ ਸੁੱਟਿਆ ਗਿਆ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਟੀਮ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: