ਪੰਜਾਬ ਵਿਚ ਕੜਾਕੇ ਦੀ ਠੰਡ ਨਾਲ ਲੋਕ ਬੇਹਾਲ ਹੋ ਰਹੇ ਹਨ। ਕਈ ਇਲਾਕਿਆਂ ਵਿਚ ਸਵੇਰ-ਸ਼ਾਮ ਨੂੰ ਧੁੰਦ ਵੀ ਵੇਖਣ ਨੂੰ ਮਿਲ ਰਹੀ ਹੈ, ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਵਿਚ ਸੀਤ ਲਹਿਰ ਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਇਸ ਦੇ ਨਾਲ ਹੀ ਮੀਂਹ ਪੈਣ ਦੇ ਵੀ ਆਸਾਰ ਹਨ।
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਲੁਧਿਆਣਾ ਵਿਚ ਸੀਤਲਹਿਰ ਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ 26 ਦਸੰਬਰ ਤੋਂ 28 ਦਸੰਬਰ ਤੱਕ ਕੁਝ ਥਾਵਾਂ ‘ਤੇ ਮੀਂਹ ਵੀ ਪੈ ਸਕਦਾ ਹੈ। ਇਸ ਦੌਰਾਨ ਗੜੇਮਾਰੀ ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ : J&K : ਪੁੰਛ ‘ਚ ਵੱਡਾ ਹਾਦ/ਸਾ, ਡੂੰਘੀ ਖੱਡ ‘ਚ ਡਿੱ/ਗੀ ਫੌਜ ਦੇ ਜਵਾਨਾਂ ਨਾਲ ਭਰੀ ਗੱਡੀ, 5 ਸ਼/ਹੀਦ
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ ਵਿਚ ਪਾਰਾ 6 ਤੋਂ 20 ਡਿਗਰੀ ਵਿਚਾਲੇ ਰਹੇਗਾ, ਜਦਕਿ ਜਲੰਧਰ ਵਿਚ 5 ਤੋਂ 20 ਡਿਗਰੀ, ਪਟਿਆਲਾ ਵਿਚ 7 ਤੋਂ 21 ਡਿਗਰੀ ਤੇ ਮੋਹਾਲੀ ਵਿਚ 6 ਤੋਂ 21 ਡਿਗਰੀ ਵਿਚਾਲੇ ਰਹੇਗਾ। ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 4.7 ਡਿਗਰੀ ਵੱਧ ਰਿਹਾ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ 21.6 ਡਿਗਰੀ ਪਾਰਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦਾ ਪਾਰਾ 20.1 ਡਿਗਰੀ ਦਰਜ ਕੀਤਾ ਗਿਆ ਹੈ। ਪਾਰੇ ਵਿੱਚ 6.4 ਡਿਗਰੀ ਦਾ ਵਾਧਾ ਹੋਇਆ ਹੈ। ਦੂਜੇ ਪਾਸੇ, ਗੁਰਦਾਸਪੁਰ ਵਿੱਚ ਸਭ ਤੋਂ ਘੱਟ 4.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਦੇ ਸਕੂਲਾਂ ਵਿਚ 26 ਦਸੰਬਰ ਤੋਂ 7 ਜਨਵਰੀ ਤੱਕ ਠੰਡ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ, ਜੇਕਰ ਠੰਡ ਤੇ ਧੁੰਦ ਵਿਚ ਵਾਧਾ ਹੋਇਆ ਤਾਂ ਸਕੂਲਾਂ ਵਿਚ ਛੁੱਟੀਆਂ ਵੀ ਵਧਾਈਆਂ ਜਾ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: