ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡ ‘ਤੇ ਕੜਾਕੇ ਦੀ ਠੰਢ ਵਿੱਚ ਵੀ ਕਿਸਾਨਾ ਦਾ ਧਰਨਾ ਜਾਰੀ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ ਜਾਰੀ ਹੈ। ਉਨ੍ਹਾਂ ਦਾ ਮਰਨ ਵਰਤ ਅੱਜ ਬੁੱਧਵਾਰ ਨੂੰ 30ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ ਤੇ ਭਾਰ ਕਾਫੀ ਘੱਟ ਗਿਆ ਹੈ।
ਇਸ ਦੇ ਨਾਲ ਹੀ ਬੀਤੇ ਕੱਲ੍ਹ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਹੋਰ ਪੱਤਰ ਲਿਖਿਆ ਗਿਆ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਤੁਸੀਂ ਖੇਤੀ ਵਿਸ਼ੇ ‘ਤੇ ਸੰਸਦ ਦੀ ਸਥਾਈ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ MSP ਗਾਰੰਟੀ ਕਾਨੂੰਨ ਬਣਾਉਣਾ ਚਾਹੀਦਾ ਹੈ। ਇਸੇ ਦੌਰਾਨ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਖਨੌਰੀ ਬਾਰਡਰ ‘ਤੇ ਜਾਣਗੇ ਅਤੇ ਦੁਪਹਿਰ 2 ਵਜੇ ਡੱਲੇਵਾਲ ਨੂੰ ਮਿਲਣਗੇ।
ਇਹ ਵੀ ਪੜ੍ਹੋ : ਜਲੰਧਰ, ਲੁਧਿਆਣਾ ਸਣੇ 15 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, 3 ਦਿਨ ਪਏਗਾ ਮੀਂਹ, ਹੋ ਸਕਦੀ ਏ ਗੜੇਮਾਰੀ
ਦੂਜੇ ਪਾਸੇ ਭਲਕੇ ਪੰਜਾਬ ਬੰਦ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਅਹਿਮ ਮੀਟਿੰਗ ਹੋਵੇਗੀ। ਇਸ ਵਿੱਚ ਵਪਾਰਕ ਜਥੇਬੰਦੀਆਂ, ਟੈਕਸੀ ਯੂਨੀਅਨਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਭਾਗ ਲੈਣਗੇ। ਇਸ ਦੌਰਾਨ ਪੰਜਾਬ ਬੰਦ ਸਬੰਧੀ ਵੱਖ-ਵੱਖ ਰਣਨੀਤੀ ਤਿਆਰ ਕੀਤੀ ਜਾਵੇਗੀ। ਹਾਲਾਂਕਿ ਇਸ ਤੋਂ ਪਹਿਲਾਂ ਕਿਸਾਨ ਆਗੂ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕਰ ਰਹੇ ਹਨ। ਕਿਸਾਨਾਂ ਵੱਲੋਂ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਵੀ ਐਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: