ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਪਿੰਡ ਕਰਾਲਾ ਨੇੜੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਕੰਪਨੀ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਅਚਾਨਕ ਸੰਤੁਲਤ ਵਿਗੜਨ ਕਾਰਨ ਬੱਸ ਪਲਟ ਗਈ। ਇਸ ਹਾਦਸੇ ਵਿੱਚ ਬੱਸ ਸਵਾਰ ਕਈ ਯਾਤਰੀ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ 9.30 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਤਲਵਾੜਾ ਤੋਂ ਜਲੰਧਰ ਜਾ ਰਹੀ ਬੱਸ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਖਟਾਣਾ ਨੇੜੇ ਪਲਟ ਗਈ। ਗ਼ਨੀਮਤ ਰਹੀ ਕਿ ਜਿਸ ਥਾਂ ‘ਤੇ ਬੱਸ ਪਲਟੀ ਉੱਥੇ ਉਹ ਪਾਣੀ ਵਾਲਾ ਨਾਲਾ ਸੀ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਪਲਟੀ ਬੱਸ ‘ਚੋਂ ਸਵਾਰੀਆਂ ਨੂੰ ਕੱਢ ਕੇ ਟਾਂਡਾ ਅਤੇ ਦਸੂਹਾ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ।
ਇਹ ਵੀ ਪੜ੍ਹੋ : ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮਰਨ ਵਰਤ 30ਵੇਂ ਦਿਨ ਵੀ ਜਾਰੀ, ਕਮਜ਼ੋਰੀ ਕਰ ਕੇ ਸਿਹਤ ਨਾਸਾਜ਼
ਵੀਡੀਓ ਲਈ ਕਲਿੱਕ ਕਰੋ -: