ਪੰਜਾਬ ਕੈਬਨਿਟ ਦਾ ਇਕ ਵਫਦ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਖਨੌਰੀ ਬਾਰਡਰ ‘ਤੇ ਪਹੁੰਚੀ ਹੈ। ਦੱਸ ਦੇਈਏ ਕਿ ਡੱਲੇਵਾਲ ਦੀ ਭੁੱਖ ਹੜਤਾਲ ਅੱਜ 30ਵੇਂ ਦਿਨ ਜਾਰੀ ਹੈ। ਉਨ੍ਹਾਂ ਦੀ ਹਾਲਤ ਵੀ ਨਾਸਾਜ਼ ਹੁੰਦੀ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਜਗਜੀਤ ਸਿੰਘ ਡੱਲੇਵਾਲ ਨੂੰ ਹੜਤਾਲ ਛੱਡਣ ਦੀ ਅਪੀਲ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਇਸ ਵਫਦ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਡਾ. ਬਲਵੀਰ ਸਿੰਘ, ਕੁਲਦੀਪ ਧਾਲੀਵਾਲ, ਗੁਰਮੀਤ ਖੁੱਡੀਆਂ, ਵਰਿੰਦਰ ਗੋਇਲ ਤੇ ਤਰਨਜੀਤ ਸੌਂਧ ਸ਼ਾਮਲ ਹਨ। ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਕਿਸਾਨ ਆਗੂ ਡੱਲੇਵਾਲ ਨੇ ਭੁੱਖ ਹੜਤਾਲ ਨਹੀਂ ਛੱਡਣੀ ਤਾਂ ਉਨ੍ਹਾਂ ਨੂੰ ਮੈਡੀਕਲ ਟ੍ਰੀਟਮੈਂਟ ਜ਼ਰੂਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਦੀ ਲੜਾਈ ਪੂਰੀ ਤਰ੍ਹਾਂ ਜਾਇਜ਼ ਹੈ ਤੇ ਪੰਜਾਬ ਸਰਕਾਰ ਸੰਘਰਸ਼ ‘ਚ ਡੱਲੇਵਾਲ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਲ ਪਾਰਟੀ ਮੀਟਿੰਗ ਬੁਲਾਉਣ ‘ਚ ਕੋਈ ਇਤਰਾਜ਼ ਨਹੀਂ ।
ਇਹ ਵੀ ਪੜ੍ਹੋ : ਲੁਧਿਆਣਾ : ਭੇਦ/ਭਰੇ ਹਾਲਾਤਾਂ ਵਿਚ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿ.ਤ.ਕ ਦੇ.ਹਾਂ, ਜਾਂਚ ‘ਚ ਜੁਟੀ ਪੁਲਿਸ
ਜ਼ਿਕਰਯੋਗ ਹੈ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਲਗਾਤਾਰ ਵਿਗੜਦੀ ਜਾ ਰਹੀ ਹੈ। ਸਿਹਤ ਮਾਹਿਰ ਲਗਾਤਾਰ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਹੋਣ ਦੀ ਅਪੀਲ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: