ਪੰਜਾਬ ‘ਚ ਪੈ ਰਹੀ ਠੰਡ ਵਿਚਾਲੇ ਸ਼ੁੱਕਰਵਾਰ ਸਵੇਰੇ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲਿਆ। ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ ਅਤੇ ਕਈ ਥਾਵਾਂ ‘ਤੇ ਭਾਰੀ ਮੀਂਹ ਪਿਆ। ਜਲੰਧਰ ‘ਚ ਸਵੇਰੇ ਤੇਜ਼ ਮੀਂਹ ਕਾਰਨ ਹਵਾ ਦੀ ਗੁਣਵੱਤਾ ‘ਚ ਸੁਧਾਰ ਹੋਇਆ ਹੈ। ਲੁਧਿਆਣਾ, ਫਰੀਦਕੋਟ ਆਦਿ ਵਿੱਚ ਹਲਕੀ ਬਾਰਿਸ਼ ਹੋਈ।
ਅੱਜ ਮੌਸਮ ਵਿਭਾਗ ਨੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਅਤੇ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਤਾਪਮਾਨ ਵਿੱਚ ਚਾਰ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਵਿਭਾਗ ਨੇ ਸ਼ਨੀਵਾਰ ਤੋਂ ਤਿੰਨ ਦਿਨਾਂ ਲਈ ਕੁਝ ਥਾਵਾਂ ‘ਤੇ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਮੌਸਮ ਬਦਲੇਗਾ।
ਇਹ ਵੀ ਪੜ੍ਹੋ : ਨਹੀਂ ਰਹੇ ਭਾਰਤ ਦੇ Ex. PM ਡਾ. ਮਨਮੋਹਨ ਸਿੰਘ, 92 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਇੱਥੇ ਤੂਫ਼ਾਨ ਅਤੇ ਗੜੇਮਾਰੀ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਅਜਿਹੇ ਮੌਸਮ ‘ਚ ਲੋਕਾਂ ਨੂੰ ਠੰਡ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 27 ਦਸੰਬਰ ਤੋਂ 2 ਜਨਵਰੀ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਪਠਾਨਕੋਟ ਅਤੇ ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਪੰਜਾਬ ਵਿੱਚ ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 20.8 ਡਿਗਰੀ, ਲੁਧਿਆਣਾ ਦਾ 22.5, ਪਟਿਆਲਾ ਦਾ 23.1, ਬਠਿੰਡਾ ਦਾ 21.0, ਗੁਰਦਾਸਪੁਰ ਦਾ 22.5 ਅਤੇ ਬਰਨਾਲਾ ਦਾ 21.7 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਘੱਟੋ-ਘੱਟ ਪਾਰਾ 5.7 ਡਿਗਰੀ, ਲੁਧਿਆਣਾ ‘ਚ 7.4 ਡਿਗਰੀ, ਪਟਿਆਲਾ ‘ਚ 7.4 ਡਿਗਰੀ, ਬਠਿੰਡਾ ‘ਚ 6.7 ਡਿਗਰੀ, ਬਰਨਾਲਾ ‘ਚ 6.9 ਡਿਗਰੀ, ਫਾਜ਼ਿਲਕਾ ‘ਚ 4.8 ਡਿਗਰੀ, ਫ਼ਿਰੋਜ਼ਪੁਰ ‘ਚ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: