ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਚੰਡੀਗੜ੍ਹ ਅਤੇ ਪੰਜਾਬ ਦੇ ਥਾਣਿਆਂ ‘ਚ ਕੋਠੀ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰਮਾਈਂਡ ਬਦਮਾਸ਼ ਹੈਪੀ ਪਾਸੀਆ ‘ਤੇ ਲੱਖਾਂ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। NIA ਨੇ ਇਸ ਸਬੰਧੀ ਇੱਕ ਪੋਸਟਰ ਜਾਰੀ ਕੀਤਾ ਹੈ। ਲੋਕ ਏਜੰਸੀ ਨੂੰ ਫੋਨ, ਵਟਸਐਪ ਅਤੇ ਈਮੇਲ ਰਾਹੀਂ ਪਾਸੀਆ ਬਾਰੇ ਸੂਚਿਤ ਕਰ ਸਕਦੇ ਹਨ।
ਐਨ.ਆਈ.ਏ. ਵੱਲੋਂ ਬਦਮਾਸ਼ ਹੈਪੀ ਪਾਸੀਆ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਇਲਮ ਦਿੱਤਾ ਜਾਵੇਗਾ। ਜਾਣਕਾਰੀ ਦੇਣ ਲਈ ਨੰਬਰ ਜਾਰੀ ਕੀਤੇ ਗਏ ਹਨ। ਹੈਪੀ ਪਾਸੀਆ ਦੀ ਜਾਣਕਾਰੀ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਇਲਜ਼ਾਮ ਹੈ ਕਿ ਪਾਸੀਆ ਵਿਦੇਸ਼ ਵਿੱਚ ਬੈਠ ਕੇ ਹਮਲੇ ਕਰਵਾ ਰਿਹਾ ਹੈ।
ਇਹ ਵੀ ਪੜ੍ਹੋ : ਸਟੇਜ ‘ਤੇ ਭੰਗੜਾ ਪਾ ਰਹੇ ਨੌਜਵਾਨ ਦੀ ਅਚਾਨਕ ਹੋਈ ਮੌ.ਤ, ਹਾਰਟ ਅਟੈ/ਕ ਆਉਣ ਕਾਰਨ ਗਈ ਜਾ/ਨ
ਹਾਲ ਹੀ ‘ਚ ਚੰਡੀਗੜ੍ਹ ‘ਚ ਇਕ ਕੋਠੀ ‘ਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ‘ਚ NIA ਨੇ ਅੱਤਵਾਦੀ ਹੈਪੀ ਪਾਸੀਆ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਸਬੰਧੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਅਰਜ਼ੀ ‘ਤੇ 9 ਜਨਵਰੀ ਨੂੰ ਫੈਸਲਾ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: