ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੇ ਪਿੰਡ ਢੰਡੀ ਕਦੀਮ ਵਿਚ ਸਦਰ ਥਾਣੇ ਦੀ ਪੁਲਿਸ ਟੀਮ ‘ਤੇ ਹਮਲਾ ਕਰਨ ਦੇ ਦੋਸ਼ ਲੱਗੇ ਹਨ। ਐੱਸਐੱਚਓ ਦੇ ਬਿਆਨਾਂ ‘ਤੇ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਦਸਿਆ ਜਾ ਰਿਹਾ ਹੈ ਕਿ NDPS ਦੇ ਮੁਕੱਦਮੇ ਵਿਚ ਵਾਂਟੇਡ ਮੁਲਜ਼ਮ ਦੇ ਠਿਕਾਣੇ ‘ਤੇ ਪੁਲਿਸ ਛਾਪਾ ਮਾਰਨ ਗਈ ਸੀ ਜਿਥੇ ਮੌਜੂਦ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ।
ਇਸ ਦੌਰਾਨ ਮਹਿਲਾ ਐੱਸਐੱਚਓ ਤੇ ਗੰਨਮੈਨ ਨਾਲ ਮਾਰਕੁੱਟ ਕਰਨ ਦੇ ਦੋਸ਼ ਲੱਗੇ ਹਨ। ਨਾਲ ਹੀ ਉਨ੍ਹਾਂ ਤੋਂ ਕਾਗਜ਼ਾਤ ਤੇ ਮੋਬਾਈਲ ਵੀ ਖੋਹ ਲਏ ਗਏ। ਇਸ ਮਾਮਲੇ ਵਿਚ ਪੁਲਿਸ ਨੇ 10 ਲੋਕਾਂ ਖਿਲਾਫ ਪਰਚਾ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਪਾਕਿਸਤਾਨ ਤੋਂ ਡ੍ਰੋਨ ਜ਼ਰੀਏ ਹੈਰੋਇਨ ਮੰਗਵਾਉਂਦਾ ਹੈ।
ਜਾਣਕਾਰੀ ਦਿੰਦੇ ਹੋਏ ਜਲਾਲਾਬਾਦ ਦੇ ਡੀਐੱਸਪੀ ਜੀਤੇਂਦਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ‘ਤੇ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨਸ਼ਾ ਤਸਕਰ ਅਮਨਦੀਪ ਸਿੰਘ ਜੋ NDPS ਐਕਟ ਮੁਕੱਦਮੇ ਦਾ ਦੋਸ਼ੀ ਹੈ। ਉਹ ਧਨੀ ਨੱਥਾ ਸਿੰਘ ਦੇ ਨੇੜੇ ਕਿਸੇ ਵਿਅਕਤੀ ਦੇ ਘਰ ਲੁਕਿਆ ਹੋਇਆ ਹੈ ਜਿਸ ‘ਤੇ ਐੱਸਐੱਚਓ ਅਮਰਜੀਤ ਕੌਰ ਨੇ ਪੁਲਿਸ ਪਾਰਟੀ ਸਣੇ ਮੌਕੇ ‘ਤੇ ਛਾਪਾ ਮਾਰਿਆ ਪਰ ਉਕਤ ਮੁਲਜ਼ਮ ਭੱਜਣ ਵਿਚ ਕਾਮਯਾਬ ਰਿਹਾ ਜਦੋਂ ਕਿ ਘਰ ਵਿਚ ਮੌਜੂਦ ਬਾਕੀ ਲੋਕਾਂ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : HMPV ਨੂੰ ਲੈ ਕੇ ਅਲਰਟ ਮੋਡ ‘ਤੇ ਪੰਜਾਬ ਦਾ ਸਿਹਤ ਵਿਭਾਗ, ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਹਿਨਣ ਦੀ ਸਲਾਹ
SHO ਦੇ ਬਿਆਨਾਂ ‘ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜਿਸ ਵਿਚ ਦੱਸਿਆ ਗਿਆ ਹੈ ਕਿ ਮਹਿਲਾ ਐੱਸਐੱਚਓ ਸਣੇ 2 ਗੰਨਮੈਨ ਨਾਲ ਮਾਰਕੁੱਟ ਕੀਤੀ ਗਈ ਜਿਸ ਵਿਚ ਗੰਨਮੈਨ ਦੀ ਵਰਦੀ ਫਾੜ ਦਿੱਤੀ ਗਈ ਤੇ ਉਨ੍ਹਾਂ ਤੋਂ ਮੋਬਾਈਲ ਤੇ ਕਾਗਜ਼ਾਤ ਖੋਹ ਲਏ ਗਏ। ਇਸ ਮਾਮਲੇ ਵਿਚ 5 ਔਰਤਾਂ ਸਣੇ 10 ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਵਿਚ ਇਕ ਮਹਿਲਾ ਤੇ ਇਕ ਵਿਅਕਤੀ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਡੀਐੱਸਪੀ ਦਾ ਕਹਿਣਾ ਹੈ ਕਿ ਮੁਲਜ਼ਮ ‘ਤੇ ਅੱਧਾ ਕਿਲੋ ਹੈਰੋਇਨ ਦਾ ਮੁਕੱਦਮਾ ਦਰਜ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅੱਗੇ ਕਾਰਵਾਈ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: