ਜਲੰਧਰ ਵਾਸੀਆਂ ਦਾ ਇੰਤਜ਼ਾਰ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ। ਜਲੰਧਰ ਦੇ ਲੋਕਾਂ ਨੂੰ 11 ਜਨਵਰੀ ਤੋਂ ਪਹਿਲਾਂ ਆਪਣਾ ਮੇਅਰ ਮਿਲ ਜਾਵੇਗਾ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਵੀ ਪਤਾ ਲੱਗ ਜਾਵੇਗਾ।
ਸਹੁੰ ਚੁੱਕਣ ਦਾ ਸਮਾਂ ਅਤੇ ਦਿਨ ਡਿਵੀਜ਼ਨਲ ਕਮਿਸ਼ਨਰ ਜਲੰਧਰ ਵੱਲੋਂ ਤੈਅ ਕੀਤਾ ਗਿਆ ਹੈ। ਹੁਕਮਾਂ ਅਨੁਸਾਰ 11 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਰੈੱਡ ਕਰਾਸ ਭਵਨ ਵਿਖੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਸਹੁੰ ਚੁਕਾਈ ਜਾਵੇਗੀ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਅਜੇ ਤੱਕ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ।
ਆਮ ਆਦਮੀ ਪਾਰਟੀ ਕੌਂਸਲਰ ਵਿਨੀਤ ਧੀਰ ਨੂੰ ਜਲੰਧਰ ਦਾ ਮੇਅਰ ਬਣਾਏਗੀ। ਬਸ ਇਸ ਦਾ ਐਲਾਨ ਹੋਣਾ ਬਾਕੀ ਹੈ। ਉਨ੍ਹਾਂ ਲਈ ਮਜ਼ਬੂਤ ਜ਼ਮੀਨ ਤਿਆਰ ਕੀਤੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਅੱਜ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਤੇ ਜਲੰਧਰ ਪੱਛਮੀ ਵਿਧਾਨ ਸਭਾ ਤੋਂ ਵਿਧਾਇਕ ਮੋਹਿੰਦਰ ਭਗਤ ਨੇ ਭਾਜਪਾ ਕੌਂਸਲਰ ਸਤਿਆ ਰਾਣੀ ਤੇ ਉਸ ਦੇ ਸਾਥੀਆਂ ਨੂੰ ਆਪ ਵਿਚ ਸ਼ਾਮਲ ਕਰਾਇਆ ਸੀ।
ਇਹ ਵੀ ਪੜ੍ਹੋ : ਭਵਾਨੀਗੜ੍ਹ : ਬੱਚਿਆਂ ਨਾਲ ਭਰੀ ਸਕੂਲ ਵੈਨ ਹੋਈ ਹਾਦਸਾ/ਗ੍ਰਸਤ, 11 ਜਵਾਕ ਆਏ ਚ.ਪੇਟ ‘ਚ
ਦੱਸ ਦੇਈਏ ਕਿ ਜਲੰਧਰ ਵਿਚ ਨਗਰ ਨਿਗਮ ਚੋਣ ਦੀ ਵੋਟਿੰਗ ਦੇ ਬਾਅਦ 21 ਦਸੰਬਰ ਨੂੰ ਵੋਟਿੰਗ ਹੋਈ ਤੇ ਉਸੇ ਦਿਨ ਨਤੀਜੇ ਆ ਗਏ ਸਨ ਜਿਸ ਵਿਚ ਆਮ ਆਦਮੀ ਪਾਰਟੀ ਨੂੰ 38 ਸੀਟਾਂ ਮਿਲੀਆਂ ਸਨ। ਇਸ ਸਮੇਂ ਆਮ ਆਦਮੀ ਪਾਰਟੀ ਕੋਲ 45 ਕੌਂਸਲਰ ਹਨ। ਜੋ ਬਹੁਮਤ ਦੇ ਅੰਕੜੇ ਤੋਂ 2 ਕੌਂਸਲਰ ਜ਼ਿਆਦਾ ਹਨ। ਆਪ ਨੇ ਕਾਂਗਰਸ, ਭਾਜਪਾ ਤੋਂ ਆਜ਼ਾਦ ਚੋਣ ਜਿੱਤਣ ਵਾਲੇ ਕੌਂਸਲਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: