ਪੰਜਾਬ ਵਿਚ ਅੱਜ ਫਿਰ ਤੋਂ ਇਕ ਵੱਡਾ ਧਮਾਕਾ ਹੋਇਆ ਹੈ। ਅੰਮ੍ਰਿਤਸਰ ਦੀ ਗੁੰਮਟਾਲਾ ਪੁਲਿਸ ਚੌਕੀ ਧਮਾਕੇ ਦੀ ਆਵਾਜ਼ ਨਾਲ ਦਹਿਲ ਗਈ। ਇਸ ਧਮਾਕੇ ਦੀ ਆਵਾਜ਼ ਵੀਰਵਾਰ ਰਾਤ ਲਗਭਗ 8 ਵਜੇ ਸੁਣਾਈ ਦਿੱਤੀ। ਪੁਲਿਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਅੰਮ੍ਰਿਤਸਰ ਦੀ ਗੁੰਮਟਾਲਾ ਚੌਕੀ ‘ਤੇ ਰਾਤ ਲਗਭਗ 8 ਵਜੇ ਇਹ ਘਟਨਾ ਵਾਪਰੀ। ਏਸੀਪੀ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਚੌਕੀ ਵਿਚ ਸਾਰੇ ਲੋਕ ਆਪਣਾ ਕੰਮ ਕਰ ਰਹੇ ਸਨ, ਏਐੱਸਆਈ ਹਰਜਿੰਦਰ ਸਿੰਘ ਵੀ ਚੌਕੀ ਅੰਦਰ ਬੈਠ ਕੇ ਕੰਮ ਕਰ ਰਹੇ ਸਨ ਉਦੋਂ ਲਗਭਗ 8 ਵਜੇ ਮੌਕੇ ਤੋਂ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਸਾਰੇ ਲੋਕ ਬਾਹਰ ਆਏ ਤਾਂ ਦੇਖਿਆ ਕਿ ਏਐੱਸਆਈ ਤਜਿੰਦਰ ਸਿੰਘ ਦੀ ਕਾਰ ਦੇ ਹੇਠਾਂ ਧਮਾਕਾ ਹੋਇਆ ਹੈ। ਜਾਂਚ ਵਿਚ ਪਤਾ ਲੱਗਾ ਕਿ ਕਾਰ ਦਾ ਰੇਡੀਏਟਰ ਫਟਿਆ ਹੋਇਆ ਸੀ। ਉਨ੍ਹਾਂ ਦੇ ਰੇਡੀਏਟਰ ਤੋਂ ਕੁਲੇਂਟ ਵੀ ਲੀਕ ਹੋ ਗਿਆ ਸੀ ਤੇ ਕਾਰ ਦਾ ਅਗਲਾ ਸ਼ੀਸ਼ਾ ਵੀ ਟੁੱਟਾ ਹੋਇਆ ਸੀ।
ਇਹ ਵੀ ਪੜ੍ਹੋ : ਨਿਊ ਹਾਇਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਖਿਲਾਫ਼ ਮਾਮਲਾ ਦਰਜ, ਲੱਗੇੇ ਵੱਡੇ ਇਲਜ਼ਾਮ
ਇਹ ਵੀ ਖਬਰ ਹੈ ਕਿ ਧਮਾਕਾ MP ਗੁਰਜੀਤ ਔਜਲਾ ਦੇ ਘਰ ਦੇ ਨੇੜੇ ਹੋਇਆ ਹੈ। ਫਿਲਹਾਲ ਅਜੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਧਮਾਕੇ ਦੇ ਤੁਰੰਤ ਬਾਅਦ ਭਾਰਤੀ ਫੌਜ ਦੇ ਜਵਾਨ ਵੀ ਮੌਕੇ ‘ਤੇ ਪਹੁੰਚ ਗਏ ਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: