ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਰਕੇ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਇਕ ਹਾਦਸਾ ਫਿਰ ਤੋਂ ਵਾਪਰਿਆ ਹੈ ਜਿਸ ਕਾਰਨ ਦੋ ਬੱਸਾਂ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ ਤੇ ਬੱਸ ਵਿਚ ਬੈਠੀਆਂ ਸਵਾਰੀਆਂ ਦੇ ਸਾਹ ਸੁੱਕ ਗਏ ਪਰ ਗਨੀਮਤ ਰਹੀ ਕਿ ਹਾਦਸੇ ‘ਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਦੋਵੇਂ ਬੱਸਾਂ ਕਾਫੀ ਨੁਕਸਾਨੀਆਂ ਗਈਆਂ ਹਨ।
ਹਾਦਸਾ ਅੱਜ ਸਵੇਰੇ ਜਲੰਧਰ ਤੋਂ ਲੁਧਿਆਣਾ ਜਾ ਰਹੀ ਰੋਡਵੇਜ਼ ਬੱਸ ਅਤੇ ਪ੍ਰਾਈਵੇਟ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਅੰਬੇਡਕਰ ਚੌਕ ਦੇ ਉੱਪਰ ਫਲਾਈਓਵਰ ‘ਤੇ ਵਾਪਰਿਆ ਹੈ, ਜਿਸ ਕਰਕੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਯੂ.ਪੀ. ਰੋਡਵੇਜ਼ ਦੀ ਬੱਸ ਜਲੰਧਰ ਤੋਂ ਲੁਧਿਆਣਾ ਜਾ ਰਹੀ ਸੀ। ਫ਼ਿਲੌਰ ਵਿਖੇ ਅੰਬੇਡਕਰ ਚੌਕ ਦੇ ਉੱਪਰ ਬਣੇ ਫ਼ਲਾਈਓਵਰ ‘ਤੇ ਇਸ ਦੀ ਪ੍ਰਾਈਵੇਟ ਬੱਸ ਨਾਲ ਟੱਕਰ ਹੋ ਗਈ। ਹਾਦਸੇ ਕਰਕੇ ਰੋਡਵੇਜ਼ ਦੀ ਬੱਸ ਹਾਈਵੇਅ ਫਲਾਈਓਵਰ ‘ਤੇ ਲਟਕ ਗਈ।
ਇਹ ਵੀ ਪੜ੍ਹੋ : ਗੁੰਮਟਾਲਾ ਪੁਲਿਸ ਚੌਕੀ ਦੇ ਬਾਹਰ ਹੋਇਆ ਧ.ਮਾ/ਕਾ, ਪੁਲਿਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਕੀਤੀ ਅਪੀਲ
ਹਾਦਸੇ ਤੋਂ ਬਾਅਦ ਆਵਾਜਾਈ ਵਿਚ ਕਾਫੀ ਰੁਕਾਵਟ ਆਈ ਪਰ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਪਹੁੰਚ ਗਿਆ ਤੇ ਉਨ੍ਹਾਂ ਵੱਲੋਂ ਆਵਾਜਾਈ ਸ਼ੁਰੂ ਕਰਵਾ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: