ਖਨੌਰੀ ਬਾਰਡਰ ‘ਤੇ 46 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਕੋਰਟ ਵਿਚ ਸ਼ੰਭੂ ਬਾਰਡਰ ਖੋਲ੍ਹਣ ਖਿਲਾਫ ਦਾਇਰ ਪਟੀਸ਼ਨ ‘ਤੇ ਵੀ ਸੁਣਵਾਈ ਕਰੇਗਾ। 6 ਜਨਵਰੀ ਦੀ ਸੁਣਵਾਈ ਵਿਚ ਪੰਜਾਬ ਸਰਕਾਰ ਨੇ ਡੱਲੇਵਾਲ ਦੇ ਗੱਲਬਾਤ ਲਈ ਰਾਜ਼ੀ ਹੋਣ ਦੀ ਗੱਲ ਕਹੀ ਸੀ ਜਿਸ ਦੇ ਬਾਅਦ ਕੋਰਟ ਦੀ ਕਮੇਟੀ ਉਨ੍ਹਾਂ ਨੂੰ ਮਿਲ ਚੁੱਕੀ ਹੈ।
ਦੂਜੇ ਪਾਸੇ ਵੀਰਵਾਰ ਨੂੰ ਪੰਜਾਬ ਦੇ ਮੋਗਾ ਵਿਚ ਮਹਾਪੰਚਾਇਤ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਦਾ ਸਮਰਥਨ ਕੀਤਾ ਸੀ। ਇਸ ਨੂੰ ਲੈ ਕੇ ਅੱਜ ਕਿਸਾਨ ਨੇਤਾਵਾਂ ਦੀ 6 ਮੈਂਬਰੀ ਕਮੇਟੀ 101 ਕਿਸਾਨਾਂ ਨਾਲ ਖਨੌਰੀ ਬਾਰਡਰ ‘ਤੇ ਆਏਗੀ। ਇਥੇ ਐੱਸਕੇਐੱਮ ਵੱਲੋਂ ਅੰਦੋਲਨਲ ਚਲਾ ਰਹੇ ਨੇਤਾਵਾਂ ਸਰਵਣ ਪੰਧੇਰ ਤੇ ਡੱਲੇਵਾਲ ਦੇ ਸਮਰਥਨ ‘ਤੇ ਸਹਿਮਤੀ ਲਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ‘ਚ ਧੁੰਦ ਕਾਰਨ ਦੋ ਬੱਸਾਂ ਵਿਚਾਲੇ ਹੋਈ ਜ਼ਬਰ/ਦਸਤ ਟੱ.ਕ/ਰ, ਫਲਾਈਓਵਰ ‘ਤੇ ਲ.ਟ.ਕੀ ਬੱਸ
ਇਨ੍ਹਾਂ ਸਭ ਦੇ ਦਰਮਿਆਨ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਕਾਂਗਰਸ ਸਾਂਸਦ ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਹਾ-“ਡੱਲੇਵਾਲ ਜੀ 45 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ ਪਰ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ।’
ਵੀਡੀਓ ਲਈ ਕਲਿੱਕ ਕਰੋ -: