ਭਲਕੇ SKM ਦੀ ਸ਼ੰਭੂ ਤੇ ਖਨੌਰੀ ਮੋਰਚੇ ਨਾਲ ਬੈਠਕ ਹੋਵੇਗੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੇ ਮੱਦੇਨਜ਼ਰ ਮੀਟਿੰਗ ਬੁਲਾਈ ਗਈ ਹੈ। ਦੋਵੇਂ ਫੋਰਮਾਂ ਦੀ SKM ਨਾਲ ਪਾਤੜਾਂ ‘ਚ ਮੀਟਿੰਗ ਹੋਵੇਗੀ। ਪਹਿਲਾਂ ਇਹ ਮੀਟਿੰਗ 15 ਜਨਵਰੀ ਨੂੰ ਪਟਿਆਲਾ ‘ਚ ਹੋਣੀ ਸੀ। ਪਰ ਖਨੌਰੀ ਮੋਰਚੇ ਨੇ SKM ਨੂੰ ਜਲਦੀ ਬੈਠਕ ਬੁਲਾਉਣ ਲਈ ਚਿੱਠੀ ਲਿਖੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡ ‘ਤੇ ਕੜਾਕੇ ਦੀ ਠੰਢ ਵਿੱਚ ਵੀ ਕਿਸਾਨਾ ਦਾ ਧਰਨਾ ਜਾਰੀ ਹੈ। ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀ ਜਾਰੀ ਹੈ। ਉਨ੍ਹਾਂ ਦਾ ਮਰਨ ਵਰਤ ਅੱਜ ਐਤਵਾਰ ਨੂੰ 48ਵੇਂ ਦਿਨ ‘ਚ ਦਾਖਲ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ, ਤਾਪਮਾਨ ‘ਚ ਗਿਰਾਵਟ, ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੀਆਂ ਮੈਡੀਕਲ ਟੈਸਟ ਰਿਪੋਰਟ ਵੀ ਚਿੰਤਾਜਨਕ ਹੈ। ਮੈਡੀਕਲ ਰਿਪੋਰਟ ਮੁਤਾਬਕ ਡੱਲੇਵਾਲ ਦਾ ਯੂਰਿਕ ਐਸਿਡ 11.64 ਤੋਂ ਵੀ ਵੱਧ ਗਿਆ ਹੈ। ਨਾਲ ਹੀ ਸਰੀਰ ਚ ਕੀਟੋਨ ਲੈਵਲ 6.93 ‘ਤੇ ਪਹੁੰਚ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: