ਮੋਗਾ ਪੁਲਿਸ ਵੱਲੋਂ ਅਪਰਾਧ ਕਰਨ ਵਾਲੇ ਮੁਲਜ਼ਮਾਂ ਨੂੰ ਫੜਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ ਤਾਂ ਕਿ ਜ਼ਿਲ੍ਹੇ ਨੂੰ ਨਸ਼ਾ ਤੇ ਅਪਰਾਧ ਮੁਕਤ ਕੀਤਾ ਜਾ ਸਕੇ। ਮੋਗਾ ਦੇ ਐੱਸਐੱਸਪੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਥਾਣਾ ਮੇਹਣਾ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਦੋ ਨੌਜਵਾਨਾਂ ਹਰਿੰਦਰ ਸਿੰਘ ਤੇ ਭਿੰਡਰ ਸਿੰਘ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਦੇਸੀ ਪਿਸਤੌਲਾਂ 315 ਬੋਰ ਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਪੁਲਿਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ ਤੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ ਕਿ ਇਨ੍ਹਾਂ ਦੋਵੇਂ ਮੁਲਜ਼ਮਾਂ ਨੇ ਆਪਣੇ ਕੋਲ ਨਾਜਾਇਜ਼ ਅਸਲਾ ਕਿਉਂ ਰੱਖਿਆ ਸੀ ਤੇ ਕਿਸ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ।
ਇਹ ਵੀ ਪੜ੍ਹੋ : ਤਰਨਤਾਰਨ : ਆੜ੍ਹਤੀਆ ਕ.ਤ.ਲ ਮਾਮਲਾ, ਪੁਲਿਸ ਨੇ ਵਾ.ਰਦਾ/ਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦਾ ਕੀਤਾ ਐ.ਨ.ਕਾਊਂ.ਟਰ
ਦੋਵੇਂ ਮੁਲਜ਼ਮ ਹਰਿੰਦਰ ਸਿੰਘ ਤੇ ਭਿੰਡਰ ਸਿੰਘ ਮੋਗਾ ਜ਼ਿਲ੍ਹੇ ਅਧੀਨ ਪੈਂਦੇ ਥਾਣਾ ਮਹਿਣਾ ਦੇ ਪਿੰਡ ਕਪੂਰੇ ਦੇ ਰਹਿਣ ਵਾਲੇ ਹਨ। ਇਹ ਜਾਣਕਾਰੀ ਡੀ. ਐੱਸ. ਪੀ ਡੀ ਲਵਪ੍ਰੀਤ ਸਿੰਘ ਨੇ ਦਿੱਤੀ ਜਿਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਨਾਜਾਇਜ਼ ਦੋ ਪਿਸਤੌਲਾਂ ਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: