ਬਾਲੀਵੁੱਡ ਅਦਾਕਾਰ ਕੰਗਨਾ ਰਣੌਕ ਦੀ ਫਿਲਮ ਐਮਰਜੈਂਸੀ ਭਲਕੇ ਯਾਨੀ 17 ਜਨਵਰੀ 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ ਤੇ ਇਸ ਨੂੰ ਪੰਜਾਬ ਵਿਚ ਰਿਲੀਜ਼ ਨਾ ਕਰਨ ਦੀ ਮੰਗ ਕੀਤੀ ਹੈ। ਇਸ ਲਈ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰਿਲੀਜ਼ ਹੋਣ ‘ਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।
ਇਹ ਵੀ ਪੜ੍ਹੋ : ISRO ਪੁਲਾੜ ‘ਚ ਸਫ਼ਲ ਡੌਕਿੰਗ ਕਰਨ ਵਾਲਾ ਚੌਥਾ ਦੇਸ਼ ਬਣਿਆ ਭਾਰਤ, PM ਮੋਦੀ ਨੇ ਦਿੱਤੀ ਵਧਾਈ
ਫਿਲਮ ਵਿਚ 1984 ਵਿਚ ਸਿੱਖਾਂ ਦੇ ਪਾਵਨ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਕਈ ਹੋਰ ਅਸਥਾਨਾਂ ‘ਤੇ ਕੀਤੇ ਗਏ ਮਾਰੂ ਹਮਲੇ ਦੇ ਨਾਲ-ਨਾਲ ਸਿੱਖ ਕਤਲੇਆਮ ਤੇ ਨਸਲਕੁਸ਼ੀ ਨੂੰ ਦਬਾ ਕੇ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਦੀ ਭਾਵਨਾ ਨਾਲ ਕੰਮ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: