ਪਨਬਸ ਦੇ ਠੇਕਾ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਵਲੋਂ ਖੁਸ਼ਖਬਰੀ ਆ ਗਈ ਹੈ। ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਵਾਧਾ ਕੀਤਾ ਹੈ। ਇਸ ਦਾ ਲਾਭ 1 ਨਵੰਬਰ 2024 ਤੱਕ ਇੱਕ ਸਾਲ ਪੂਰਾ ਕਰਨ ਵਾਲਿਆਂ ਨੂੰ ਹੀ ਮਿਲੇਗਾ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਬੱਸ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਵਰਕਰਾਂ ਨੂੰ ਇਸ ਹੁਕਮ ਦਾ ਫਾਇਦਾ ਹੋਵੇਗਾ।
ਉਕਤ ਹੁਕਮ ਇਸ ਮਹੀਨੇ ਤੋਂ ਲਾਗੂ ਹੋ ਜਾਣਗੇ। ਜਾਣਕਾਰੀ ਮੁਤਾਬਕ ਕਰਮਚਾਰੀ ਲੰਬੇ ਸਮੇਂ ਤੋਂ ਤਨਖਾਹ ਵਾਧੇ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਘੱਟ ਤਨਖਾਹ ’ਤੇ ਕੰਮ ਕਰਨ ’ਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰ ਦੇ ਖਰਚੇ ਪੂਰੇ ਕਰਨੇ ਵੀ ਔਖੇ ਹੋ ਗਏ ਹਨ।
ਮੁਲਾਜ਼ਮਾਂ ਨੇ ਕਈ ਵਾਰ ਹੜਤਾਲ ਵੀ ਕੀਤੀ। ਇਸ ਤੋਂ ਬਾਅਦ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਇਸ ਸਬੰਧੀ ਪ੍ਰਸਤਾਵ ਲਿਆਂਦਾ ਗਿਆ ਹੈ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਹੁਕਮਾਂ ਦੀ ਕਾਪੀ ਸੱਤ ਵਿਭਾਗਾਂ ਨੂੰ ਜਾਰੀ ਕਰ ਦਿੱਤੀ ਗਈ ਹੈ।
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਤਹਿਤ ਪੱਕੇ ਕਰਨ ਲਈ ਨੀਤੀ ਬਣਾਉਣ ‘ਤੇ ਸਹਿਮਤੀ ਬਣੀ।
ਇਹ ਵੀ ਪੜ੍ਹੋ : ਨਾਭਾ : ਲੋਹੜੀ ਮੌਕੇ ਨੌਜਵਾਨ ਦਾ ਕ.ਤ/ਲ ਕਰਨ ਵਾਲੇ 5 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ, ਦੋਸ਼ੀਆਂ ‘ਚੋਂ 4 ਨਾਬਾਲਗ
ਇਸ ਸਬੰਧੀ ਫਾਈਲ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਭੇਜੀ ਜਾਵੇਗੀ। 25 ਜਨਵਰੀ ਨੂੰ ਟਰਾਂਸਪੋਰਟ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਕਾਨੂੰਨੀ ਨਿਯਮਾਂ ਅਨੁਸਾਰ 3 ਫਰਵਰੀ ਨੂੰ ਯੂਨੀਅਨ ਨਾਲ ਇੱਕ ਹੋਰ ਮੀਟਿੰਗ ਹੋਵੇਗੀ ਅਤੇ ਨੀਤੀ ‘ਤੇ ਸਹਿਮਤੀ ਬਣਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: