ਛੱਤੀਸਗੜ੍ਹ ਦੇ ਬੀਜਾਪੁਰ ‘ਚ ਸੁਰੱਖਿਆ ਬਲਾਂ ਦਾ ਵੱਡਾ ਆਪ੍ਰੇਸ਼ਨ ਹੋਇਆ ਹੈ। ਬੀਜਾਪੁਰ ਦੇ ਨੈਸ਼ਨਲ ਪਾਰਕ ਖੇਤਰ ਦੇ ਜੰਗਲਾਂ ‘ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ ਹੈ। ਹੁਣ ਤੱਕ 31 ਨਕਸਲੀਆਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਮੁਕਾਬਲੇ ‘ਚ 2 ਜਵਾਨ ਵੀ ਸ਼ਹੀਦ ਹੋਏ ਹਨ ਤੇ 2 ਜਵਾਨ ਜ਼ਖਮੀ ਹਨ ਜਿਨ੍ਹਾਂ ਨੂੰ ਏਅਰਲਿਫਟ ਕਰਕੇ ਰਾਏਪੁਰ ਲਿਆਂਦਾ ਗਿਆ ਹੈ। ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਫਿਲਹਾਲ ਸਰਚਿੰਗ ਆਪ੍ਰੇਸ਼ਨ ਜਾਰੀ ਹੈ। ਬਸਤਰ ਰੇਂਜ ਆਈਜੀ ਸੁੰਦਰਰਾਜ ਪੀ ਨੇ ਦੱਸਿਆਕਿ ਘਟਨਾ ਵਾਲੀ ਥਾਂ ਤੋਂ ਭਾਰੀ ਮਾਤਰਾ ਵਿਚ ਹਥਿਆਰ ਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਦਿੱਲੀ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਕਿਹੜੇ ਕਾਰਨਾਂ ਤੋਂ ਮਿਲੀ ਹਾਰ, ਜਾਣੋ ਵਜ੍ਹਾ
ਦੱਸ ਦੇਈਏ ਕਿ ਛੱਤੀਸਗੜ੍ਹ ਵਿਚ ਇਸ ਸਾਲ ਹੁਣ ਤੱਕ 81 ਨਕਸਲੀ ਮਾਰੇ ਗਏ ਹਨ ਜਿਸ ਵਿਚੋਂ 65 ਬਸਤਰ ਸੰਭਾਗ ਵਿਚ ਢੇਰ ਹੋਏ ਹਨ। ਇਸ ਵਿਚ ਬੀਜਾਪੁਰ ਸਣੇ 7 ਜ਼ਿਲ੍ਹੇ ਸ਼ਾਮਲ ਹਨ। ਪੁਲਿਸ ਮੁਤਾਬਕ 2024 ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਜਵਾਨਾਂ ਨੇ 219 ਨਕਸਲੀਆਂ ਨੂੰ ਢੇਰ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
























