ਕੁਝ ਹੀ ਦੇਰ ਵਿਚ ਅਮਰੀਕਾ ਤੋਂ ਡਿਪੋਰਟ ਹੋਏ 119 ਭਾਰਤੀਆਂ ਨੂੰ ਲੈ ਕੇ ਇਕ ਹੋਰ ਜਹਾਜ਼ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਣ ਵਾਲਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਿਪੋਰਟ ਹੋਏ ਭਾਰਤੀਆਂ ਨੂੰ ਰਿਸੀਵ ਕਰਨ ਲਈ ਪਹਿਲਾਂ ਹੀ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਤੇ ਹੁਣ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚ ਚੁੱਕੇ ਹਨ।
ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਹਾਲੇ ਤਾਂ ਸਿਰਫ ਸ਼ੁਰੂਆਤ ਹੋਈ ਹੈ। ਅਜੇ ਹੋਰ ਜਹਾਜ਼ ਆਉਣਗੇ। ਕਿੰਨੇ ਭਾਰਤੀ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਹਨ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ। ਹਜ਼ਾਰਾਂ ਬੰਦੇ ਡਿਪੋਰਟ ਕੀਤੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਡਿਪੋਰਟ ਹੋਏ ਭਾਰਤੀਆਂ ਦੇ ਜਹਾਜ਼ ਕਿਥੇ-ਕਿਥੇ ਉਤਰਨਗੇ, ਇਸ ਬਾਰੇ ਵੀ ਕੁਝ ਨਹੀਂ ਕਿਹਾ ਜਾ ਸਕਦਾ ਹੈ ਪਰ ਇਹ ਤਾਂ ਸਪੱਸ਼ਟ ਹੈ ਕਿ ਡਿਪੋਰਟ ਹੋਏ ਪੰਜਾਬੀਆਂ ਸਣੇ ਭਾਰਤੀਆਂ ਦੀ ਗਿਣਤੀ ਕਾਫੀ ਹੈ।
ਇਹ ਵੀ ਪੜ੍ਹੋ : ਵਿੱਤੀ ਧੋਖਾਧੜੀ ਕਰਨ ਵਾਲਿਆਂ ਖਿਲਾਫ ਜਲੰਧਰ ਪੁਲਿਸ ਦੀ ਕਾਰਵਾਈ, ATM ਬਦਲ ਕੇ ਠੱਗੀ ਕਰਨ ਵਾਲੇ 2 ਕਾਬੂ
ਇਸ ਮੌਕੇ ਰਵਨੀਤ ਬਿੱਟੂ ਨੇ ਉਨ੍ਹਾਂ ਟ੍ਰੈਵਲ ਏਜੰਟਾਂ ਨੂੰ ਵੀ ਝਾੜ ਪਾਈ ਜਿਨ੍ਹਾਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਲੋਕ ਅਮਰੀਕਾ ਭੇਜੇ ਹਨ। ਉਨ੍ਹਾਂ ਦੇ ਘਰ ਵਿਕ ਗਏ, ਜ਼ਮੀਨਾਂ ਵਿਕ ਗਈਆਂ। ਸਕੇ ਭਰਾਵਾਂ ਨੇ ਬਾਹਰ ਜਾਣ ਦੇ ਚੱਕਰ ਵਿਚ ਜ਼ਮੀਨਾਂ ਵੇਚ ਦਿੱਤੀਆਂ। ਜੇਕਰ ਤੁਹਾਨੂੰ ਸ਼ਰਮ ਹੈ ਤਾਂ ਜਿਹੜਾ ਪੈਸਾ ਲਿਆ ਓਨਾ ਕੋਲੋਂ ਲਿਆ ਹੈ, ਵਾਪਸ ਕਰਕੇ ਉਨ੍ਹਾਂ ਦੀ ਮਦਦ ਕਰੋ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਪਹਿਲਾਂ ਬਾਈਡੇਨ ਦੀ ਸਰਕਾਰ ਸੀ ਤਾਂ ਇਥੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਗਏ ਬੰਦੇ ਬਾਰਡਰ ਸਕਿਓਰਿਟੀ ਫੋਰਸ ਅੱਗੇ ਸਰੰਡਰ ਕਰ ਦਿੰਦੇ ਸੀ। ਜਿਹੜੇ ਬੰਦੇ ਭਾਰਤ ਤੋਂ ਅਮਰੀਕਾ ਜਾਣ ਲਈ ਡੌਂਕੀ ਲਗਾ ਕੇ ਜਾ ਰਹੇ ਹਨ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਨਹੀਂ ਹੈ ਕਿ ਹੁਣ ਅਮਰੀਕਾ ਵਿਚ ਟਰੰਪ ਦੀ ਸਰਕਾਰ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੇਰੀ ਸਾਰੇ ਟ੍ਰੈਵਲ ਏਜੰਟਾਂ ਅੱਗੇ ਬੇਨਤੀ ਹੈ ਕਿ ਉਹ ਆਪਣੇ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾ ਭੇਜੇ ਗਏ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਸੱਦ ਲੈਣ।
ਵੀਡੀਓ ਲਈ ਕਲਿੱਕ ਕਰੋ -:
























