ਬਠਿੰਡਾ ਜ਼ਿਲ੍ਹੇ ‘ਚ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ ਜਿਥੇ ਇਕ ਪਿਓ ਨੇ ਆਪਣੇ ਹੀ ਇਕਲੌਤੇ ਪੁੱਤਰ ਦਾ ਕਤਲ ਕਰ ਦਿੱਤਾ। ਉਸ ਨੇ ਗੋਲੀ ਮਾਰ ਕੇ ਪੁੱਤਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਵਿਅਕਤੀ ਦੀ ਪਛਾਣ ਅਰਸ਼ਦੀਪ ਸਿੰਘ ਵਜੋਂ ਹੋਈ ਹੈ। ਉਹ 2 ਧੀਆਂ ਦਾ ਪਿਓ ਸੀ। ਜਾਣਕਾਰੀ ਮੁਤਾਬਕ ਘਰੇਲੂ ਕਲੇਸ਼ ਦੇ ਚਲਦਿਆਂ ਪਿਓ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਘਟਨਾ ਸੰਗਤ ਮੰਡੀ ਦੇ ਚੱਕ ਰੁਲਦੂ ਸਿੰਘ ਵਾਲਾ ਪਿੰਡ ਦੀ ਹੈ ਜਿਥੇ ਪਰਿਵਾਰਕ ਕਲੇਸ਼ ਦੇ ਚੱਲਦਿਆਂ ਸੁਖਵਿੰਦਰ ਸਿੰਘ ਨੇ ਲਾਇਸੈਂਸੀ ਬੰਦੂਕ ਨਾਲ ਆਪਣੇ 35 ਸਾਲਾ ਪੁੱਤਰ ਅਰਸ਼ਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ। ਗੰਭੀਰ ਹਾਲਤ ਵਿਚ ਜਦੋਂ ਅਰਸ਼ਦੀਪ ਨੂੰ ਬਠਿੰਡਾ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਦਾ ਕਹਿਰ, ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਬਾਈਕ ਸਵਾਰ ਪਿਓ-ਪੁੱਤ ਦੀ ਗਈ ਜਾਨ
ਅਰਸ਼ਦੀਪ ਖੇਤੀਬਾੜੀ ਦਾ ਕੰਮ ਕਰਦਾ ਸੀ ਤੇ ਘਰ ਵਿਚ ਕਮਾਉਣ ਵਾਲਾ ਇਕੋ-ਇਕ ਸੀ। ਉਹ ਆਪਣੇ ਪਿੱਛੇ ਦੋ ਧੀਆਂ, ਮਾਂ ਤੇ ਦਾਦੀ ਨੂੰ ਛੱਡ ਗਿਆ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਉਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























