ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨਾਲ ਭਰਿਆ ਤੀਜ਼ਾ ਜਹਾਜ਼ ਅੱਜ ਫਿਰ ਤੋਂ ਅੰਮ੍ਰਿਤਸਰ ਪਹੁੰਚੇਗਾ । ਡਿਪੋਰਟ ਹੋਏ ਭਾਰਤੀਆਂ ਵਿਚ 54 ਪੰਜਾਬੀ, ਹਰਿਆਣਾ ਤੋਂ 60, ਗੁਜਰਾਤ 34, ਉੱਤਰ ਪ੍ਰਦੇਸ਼ 03, ਮਹਾਰਾਸ਼ਟਰ 01, ਰਾਜਸਥਾਨ 01, ਉੱਤਰਾਖੰਡ 01, ਮੱਧ ਪ੍ਰਦੇਸ਼ 01, ਜੰਮੂ-ਕਸ਼ਮੀਰ 01 ਅਤੇ ਹਿਮਾਚਲ ਤੋਂ 1 ਸ਼ਾਮਲ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੀ ਰਾਤ 10.30 ਵਜੇ ਦੇ ਕਰੀਬ ਵੀ ਇਕ ਫੌਜੀ ਜਹਾਜ਼ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਹੋਇਆ ਸੀ। ਅਜੇ ਡਿਪੋਰਟ ਹੋਏ ਭਾਰਤੀਆਂ ਦਾ ਦਰਦ ਮੱਠਾ ਵੀ ਨਹੀਂ ਹੋਇਆ ਸੀ ਕਿ ਇਕ ਹੋਰ ਜਹਾਜ਼ ਅੱਜ ਫਿਰ ਤੋਂ ਅੰਮ੍ਰਿਤਸਰ ਪਹੁੰਚਣ ਵਾਲਾ ਹੈ। ਦੋਵਾਂ ਜਹਾਜ਼ਾਂ ਵਿਚ 276 ਲੋਕ ਡਿਪੋਰਟ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਗਲੀ ਦੇ ਬਾਹਰ ਖੜ੍ਹੇ ਨੌਜਵਾਨ ‘ਤੇ 2 ਬਾਈਕ ਸਵਾਰ ਵਿਅਕਤੀਆਂ ਨੇ ਕੀਤੀ ਫਾਇਰਿੰਗ, ਉਤਾਰਿਆ ਮੌਤ ਦੇ ਘਾਟ
ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਪ੍ਰਵਾਸੀ ਭਾਰਤੀਆਂ ਨੂੰ ਜਬਰੀ ਵਾਪਸ ਭੇਜਿਆ ਗਿਆ ਸੀ। ਇਨ੍ਹਾਂ ਵਿੱਚ ਬੱਚਿਆਂ ਨੂੰ ਛੱਡ ਕੇ ਔਰਤਾਂ ਅਤੇ ਮਰਦਾਂ ਨੂੰ ਹੱਥਕੜੀਆਂ ਅਤੇ ਸੰਗਲ ਪਾ ਕੇ ਲਿਆਂਦਾ ਗਿਆ। ਤੀਜਾ ਜੱਥਾ ਅੱਜ ਰਾਤ 10 ਵਜੇ ਪਹੁੰਚੇਗਾ। ਇਸ ਵਿੱਚ 157 ਪ੍ਰਵਾਸੀ ਭਾਰਤੀ ਹੋਣਗੇ। ਸ਼ਨੀਵਾਰ ਨੂੰ ਜਬਰੀ ਵਾਪਸ ਭੇਜੇ ਗਏ ਲੋਕਾਂ ਵਿੱਚ ਪੰਜਾਬ ਦੇ 65, ਹਰਿਆਣਾ ਦੇ 33, ਗੁਜਰਾਤ ਦੇ 8, ਉੱਤਰ ਪ੍ਰਦੇਸ਼, ਗੋਆ, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ 2-2 ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਇੱਕ-ਇੱਕ ਵਿਅਕਤੀ ਸ਼ਾਮਲ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ 18 ਤੋਂ 30 ਸਾਲ ਦੀ ਉਮਰ ਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























