ਖੰਨਾ ਦੇ ਲਲਹੇੜੀ ਰੋਡ ਫਲਾਈਓਵਰ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ 34 ਸਾਲਾ ਮਹਿਲਾ ਦੀ ਮੌਤ ਹੋ ਗਈ ਹੈ। ਮਹਿਲਾ ਆਪਣੇ ਬੱਚੇ ਨੂੰ ਸਕੂਲ ਛੱਡ ਕੇ ਘਰ ਪਰਤ ਰਹੀ ਸੀ। ਰਸਤੇ ‘ਚ ਫਲਾਈਓਵਰ ‘ਤੇ ਇਕ ਤੇਜ਼ ਰਫਤਾਰ ਵਾਹਨ ਨੇ ਮਹਿਲਾ ਦੇ ਸਕੂਟਰ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ‘ਚ ਮਹਿਲਾ ਸੜਕ ‘ਤੇ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Death of a woman riding
ਮ੍ਰਿਤਕ ਮਹਿਲਾ ਦੀ ਪਛਾਣ ਹਰਪ੍ਰੀਤ ਕੌਰ ਵਜੋਂ ਹੋਈ ਹੈ। ਹਰਪ੍ਰੀਤ ਕੌਰ ਦੀ ਸੱਸ ਬਲਜੀਤ ਕੌਰ ਨੇ ਦੱਸਿਆ ਕਿ ਉਸ ਦੀ ਨੂੰਹ ਆਪਣੇ ਪੋਤੇ ਨੂੰ ਸਕੂਲ ਛੱਡ ਕੇ ਘਰ ਪਰਤ ਰਹੀ ਸੀ ਕਿ ਰਸਤੇ ਵਿੱਚ ਉਸ ਦੀ ਨੂੰਹ ਦੇ ਸਕੂਟਰ ਨੂੰ ਤੇਜ਼ ਰਫਤਾਰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਔਰਤ ਦੇ ਗੁਆਂਢੀ ਗੌਰਵ ਸ਼ਾਹੀ ਨੇ ਦੱਸਿਆ ਕਿ ਪੁਲ ‘ਤੇ ਤੇਜ਼ ਰਫਤਾਰ ਵਾਹਨ ਦੀ ਟੱਕਰ ਨਾਲ ਮਹਿਲਾ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਫ਼ੌਜੀ ਬੈਂਕ ਕੋਟੇ ‘ਚੋਂ ਪੈਸਾ ਚੁੱਕ ਪੁੱਤ ਤੋਰਿਆ ਸੀ ਅਮਰੀਕਾ…ਡਿਪੋਰਟ ਹੋਏ ਨੌਜਵਾਨ ਦੇ ਪਿਤਾ ਨੇ ਰੋਂਦੇ ਹੋਏ ਦੱਸੀ ਹੱਡਬੀਤੀ
ਵੀਡੀਓ ਲਈ ਕਲਿੱਕ ਕਰੋ -:
