ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਦਾ ਸੈਸ਼ਨ ਸਵਾਲ-ਜਵਾਬ ਦੇ ਦੌਰ ਨਾਲ ਸ਼ੁਰੂ ਹੋਇਆ। ਪੁੱਛੇ ਸਵਾਲ ‘ਤੇ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸ਼ਗਨ ਸਕੀਮ ਨੂੰ ਪੰਜਾਬ ਸੁਵਿਧਾ ਕੇਂਦਰਾਂ ਨਾਲ ਜੋੜਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਇਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਘਟਣਗੀਆਂ।
ਅੱਜ ਵਿਧਾਨ ਸਭਾ ਦੀ ਕਾਰਵਾਈ ਵਿਚ ਪਾਰਟੀ ਫੰਡ ਦੇ ਮੁੱਦੇ ’ਤੇ ਪ੍ਰਤਾਪ ਸਿੰਘ ਬਾਜਵਾ ਨੇ PSPCL ਮੁਲਾਜ਼ਮਾਂ ਕੋਲੋਂ ਪਾਰਟੀ ਫੰਡ ਦਾ ਮੁੱਦਾ ਚੁੱਕਿਆ। ਉਨ੍ਹਾਂ ਅੱਗੇ ਕਿਹਾ ਕਿ ਰਜਿਸਟਰੀਆਂ ’ਤੇ ਪੈਸੇ ਲਏ ਜਾ ਰਹੇ ਹਨ ਤੇ ਤਹਿਸੀਲਾਂ ਵਿਚ ਵੱਡੀ ਪੱਧਰ ’ਤੇ ਰਿਸ਼ਵਤਖੋਰੀ ਚੱਲ ਰਹੀ ਹੈ। ਇਸ ’ਤੇ ਸਦਨ ਵਿਚ ਤਿੱਖੀ ਬਹਿਸ ਹੋ ਗਈ ਤੇ ਮਾਰਸ਼ਲਾਂ ਨੂੰ ਬੁਲਾਇਆ ਗਿਆ। ਬਾਜਪਾ ਨੇ ਪੂਰੇ ਜਾਂਚ ਦੀ ਮੰਗ ਕੀਤੀ ਹੈ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਾਲਾਂਕਿ ਇਸ ਗੱਲ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਬਾਜਵਾ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਫੰਡ ਕਿਸ ਵੱਲੋਂ ਮੰਗੇ ਗਏ ਸਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਹਿਸ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਪੀਐੱਸਈਬੀ ਇੰਜਨੀਅਰਜ਼ ਐਸੋਸੀਏਸ਼ਨ ਨੇ ਕਦੇ ਵੀ ਵਿਜੀਲੈਂਸ ਬਿਊਰੋ ਨੂੰ ਆਪਣਾ ਬਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : USAID ਖਿਲਾਫ ਟਰੰਪ ਦਾ ਵੱਡਾ ਐਕਸ਼ਨ, 1600 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ, ਬਾਕੀਆਂ ਨੂੰ ਛੁੱਟੀ ‘ਤੇ ਭੇਜਿਆ
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਜਵਾ ਨੂੰ ਬੈਠਣ ਲਈ ਆਖਦਿਆਂ ਕਿਹਾ ਕਿ ਉਹ ਬਿਜਲੀ ਮੰਤਰੀ ਵੱਲੋਂ ਦਿੱਤੇ ਜਾ ਰਹੇ ਜਵਾਬ ਨੂੰ ਸੁਣਨ। ਬਾਜਵਾ ਨੇ ਦੋਸ਼ਾਂ ਦੀ ਜਾਂਚ ਲਈ ਸਦਨ ਦੀ ਇਕ ਕਮੇਟੀ ਬਣਾਉਣ ਦੀ ਆਪਣੀ ਮੰਗ ਦੁਹਰਾਈ।
‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਬਹਿਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਹ ਐਸੋਸੀਏਸ਼ਨ ਵੱਲੋਂ ਲਿਖੇ ਪੱਤਰ ਤੋਂ ਜਾਣੂ ਹਨ, ਜਿਸ ਵਿਚ ਇਕ ਪਾਰਟੀ ਨੇ ਪਾਰਟੀ ਫੰਡ ਵਜੋਂ 50 ਹਜ਼ਾਰ ਰੁਪਏ ਮੰਗੇ ਗਏ ਸਨ। ਹਾਲਾਂਕਿ ਕਿਸੇ ਪਾਰਟੀ ਨਾਮ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮੰਤਰੀ ਹਰਭਜਨ ਸਿੰਘ ਈਟੀਓ ਇਮਾਨਦਾਰ ਵਿਅਕਤੀ ਹਨ। ਉਨ੍ਹਾਂ ਇਕ ਘਟਨਾ ਦੀ ਮਿਸਾਲ ਵੀ ਦਿੱਤੀ ਜਿੱਥੇ ਮੰਤਰੀ (ਈਟੀਓ) ਨੇ ਇਕ ਭ੍ਰਿਸ਼ਟ ਵਿਅਕਤੀ ਦੀ ਗ੍ਰਿਫ਼ਤਾਰੀ ਕਰਵਾਈ ਸੀ।
ਵੀਡੀਓ ਲਈ ਕਲਿੱਕ ਕਰੋ -:
























