ਮੋਗਾ ਦੇ ਚੂਹੜਚੱਕ ਵਿੱਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਇਹ ਮੁਕਾਬਲਾ ਹਥਿਆਰ ਦੀ ਬਰਾਮਦਗੀ ਦੌਰਾਨ ਹੋਇਆ ਹੈ। ਇਸ ਮੌਕੇ ਗੁਰਦੀਪ ਸਿੰਘ ਮਾਨਾ ਨਾਂਅ ਦੇ ਬਦਮਾਸ਼ ਦੇ ਲੱਤ ਵਿੱਚ ਗੋਲੀ ਵੱਜੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਪਹਿਲਾਂ ਪੁਲਿਸ ਉੱਤੇ ਹਮਲਾ ਕੀਤਾ ਤੇ ਜਵਾਬੀ ਕਾਰਵਾਈ ਵਿੱਚ ਉਹ ਜ਼ਖਮੀ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਮੋਗਾ ਪੁਲਿਸ ਨੇ ਬੀਤੇ ਦਿਨ ਬਦਮਾਸ਼ ਗੁਰਦੀਪ ਸਿੰਘ ਮਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਅੱਜ ਹਥਿਆਰ ਬਰਾਮਦ ਕਰਨ ਲਈ ਗੁਰਦੀਪ ਸਿੰਘ ਨੂੰ ਚੂਹੜ ਚੱਕ ਲੈ ਕੇ ਗਈ ਸੀ। ਇਸ ਦੌਰਾਨ ਬਾਦਮਸਾਹ ਨੇ ਪੁਲਿਸ ‘ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋ ਗੋਲੀਆਂ ਗੁਰਦੀਪ ਸਿੰਘ ਦੀ ਲੱਤ ‘ਚ ਮਾਰ ਦਿੱਤੀਆਂ ਅਤੇ ਉਹ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ : ਤੁਹਿਨ ਪਾਂਡੇ SEBI ਦੇ ਨਵੇਂ ਚੀਫ਼ ਨਿਯੁਕਤ, ਮਾਧਵੀ ਪੁਰੀ ਬੁਚ ਦੀ ਲੈਣਗੇ ਥਾਂ
ਵੀਡੀਓ ਲਈ ਕਲਿੱਕ ਕਰੋ -:
























