ਫਿਲੌਰ ਵਿੱਚ ਬੀਤੀ ਰਾਤ 9 ਵਜੇ ਦੇ ਕਰੀਬ ਜੀ.ਟੀ. ਰੋਡ ਹਾਈਵੇਅ ‘ਤੇ ਵੇਰਕਾ ਮਿਲਕ ਬਾਰ ਦੇ ਸਾਹਮਣੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ 2 ਜੀਆਂ ਦੀ ਮੌਤ ਹੋ ਗਈ। ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਮਹਿਲਾ ਤੇ ਵਿਅਕਤੀ ਦੀ ਨੇ ਮੌਕੇ ‘ਤੇ ਹੀ ਦਮ ਤੋੜ ਢੋੱਤ। ਲਾਸ਼ ਦੀ ਹਾਲਤ ਇੰਨੀ ਬੁਰੀ ਸੀ ਕਿ ਮਹਿਲਾ ਦੀ ਪਛਾਣ ਵੀ ਨਹੀਂ ਹੋ ਸਕੀ। ਫਿਲਹਾਲ ਲਾਸ਼ ਨੂੰ ਫਿਲੌਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰਾਖਵੇਂ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰਬਰ PB 37J 8478 ‘ਤੇ ਸਵਾਰ ਹੋ ਕੇ ਇੱਕ ਵਿਅਕਤੀ ਤੇ ਇੱਕ ਮਹਿਲਾ ਗੋਰਾਇਆ ਸਾਈਡ ਤੋ ਆ ਰਹੇ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਪਿੱਛੋਂ ਤੋਂ ਆ ਕੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਜ਼ਬਰਦਸਤ ਟੱਕਰ ਵਿੱਚ ਔਰਤ ਅਤੇ ਵਿਆਕਤੀ ਦੀ ਮੋਕੇ ਤੇ ਹੀ ਮੋਤ ਹੋ ਗਈ। ਰਾਹਗੀਰਾਂ ਵੱਲੋਂ ਮਿਲੀ ਸੂਚਨਾ ਤੋਂ ਬਾਅਦ SSF ਟੀਮ ਦੇ ਮੁਲਾਜ਼ਮ ਅਤੇ ਥਾਣਾ ਫਿਲੌਰ ਤੋਂ ਡਿਊਟੀ ਅਫ਼ਸਰ ASI ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪੁੱਜੇ।
ਇਹ ਵੀ ਪੜ੍ਹੋ : ਕੁੜੀ ਨੇ ਨਵੇਂ ਆਸ਼ਿਕ ਨਾਲ ਮਿਲ ਕੇ Ex ਬੁਆਏਫ੍ਰੈਂਡ ਦਾ ਕੀਤਾ ਕਤਲ, ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਮ੍ਰਿਤਕ ਵਿਆਕਤੀ ਦੀ ਪਹਿਚਾਣ ਅਨੰਦ ਸਿੰਘ ਪੁੱਤਰ ਕ੍ਰਿਪਾ ਸ਼ੰਕਰ ਰੁੜਕਾ ਰੋਡ ਗੋਰਾਇਆ ਵਜੋਂ ਹੋਈ ਹੈ। ਜਦ ਕਿ ਮ੍ਰਿਤਕ ਔਰਤ ਦੀ ਪਹਿਚਾਣ ਨਹੀਂ ਹੋ ਸਕੀ। ਪੁਲਿਸ ਨੇ ਇਹਨਾਂ ਦੋਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਐਂਬੂਲੈਂਸ ਰਾਹੀਂ ਫਿਲੌਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰੱਖਵਾ ਦਿੱਤੀਆਂ। ਇਸ ਹਾਦਸੇ ਦੀ ਖ਼ਬਰ ਸੁਣਦਿਆਂ ਮ੍ਰਿਤਕ ਅਨੰਦ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਂਬਰ ਵੀ ਸਿਵਲ ਹਸਪਤਾਲ ਫਿਲੌਰ ਵਿਖੇ ਪਹੁੰਚੇ। ASI ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























