ਲੁਧਿਆਣਾ ਜ਼ਿਲ੍ਹੇ ਅਧੀਨ ਪੈਂਦੇ ਜਗਰਾਓਂ ਵਿਚ ਦਿਨ-ਦਿਹਾੜੇ ਬਦਮਾਸ਼ਾਂ ਨੇ ਇੱਕ ਗਹਿਣਿਆਂ ਦੀ ਦੁਕਾਨ ‘ਤੇ ਗੋਲੀਬਾਰੀ ਕਰ ਦਿੱਤੀ। ਗੋਲੀਆਂ ਦੀ ਸੁਣ ਕੇ ਇਲਾਕੇ ਵਿਚ ਦਹਿਸ਼ਤ ਫੈਲ ਗਈ। ਬਾਈਕ ਸਵਾਰ ਨਕਾਬਪੋਸ਼ ਸ਼ਹਿਰ ਦੇ ਰਾਣੀ ਝਾਂਸੀ ਚੌਕ ਦੇ ਸਾਹਮਣੇ ਇਕ ਸੁਨਿਆਰੇ ਦੀ ਦੁਕਾਨ ‘ਤੇ ਫਾਇਰਿੰਗ ਕਰਕੇ ਫ਼ਰਾਰ ਹੋ ਗਏ। ਇਸ ਘਟਨਾ ਨਾਲ ਉੱਥੇ ਭਾਜੜਾਂ ਮਚ ਗਈਆਂ। ਹਾਲਾਂਕਿ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਜਾਣਕਾਰੀ ਮੁਤਾਬਕ ਸ਼ਹਿਰ ਦੇ ਰਾਣੀ ਝਾਂਸੀ ਚੌਕ ‘ਚ ਲੱਖੇਵਾਲੇ ਸੁਨਿਆਰੇ ਦੀ ਦੁਕਾਨ ਦੇ ਬਾਹਰ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਇਕ ਤੋਂ ਬਾਅਦ ਇਕ ਤਿੰਨ ਗੋਲੀਆਂ ਚਲਾਈਆਂ। ਗੋਲੀਆਂ ਦੁਕਾਨ ਦੇ ਸ਼ੀਸ਼ੇ ‘ਤੇ ਲੱਗੀਆਂ। ਗੋਲੀ ਚੱਲਣ ਦੀ ਆਵਾਜ਼ ਨਾਲ ਪੂਰੇ ਬਾਜ਼ਾਰ ‘ਚ ਹਫੜਾ-ਦਫੜੀ ਮਚ ਗਈ। ਫਾਇਰਿੰਗ ਕਰਨ ਤੋਂ ਬਾਅਦ ਬਾਈਕ ਸਵਾਰ ਦੋਵੇਂ ਬਦਮਾਸ਼ ਤਹਿਸੀਲ ਰੋਡ ਵੱਲ ਭੱਜ ਗਏ। ਦੁਕਾਨ ਦੇ ਗੰਨਮੈਨ ਨੇ ਬਦਮਾਸ਼ਾਂ ਦਾ ਪਿੱਛਾ ਕੀਤਾ ਪਰ ਬਦਮਾਸ਼ ਭੱਜਣ ਵਿੱਚ ਕਾਮਯਾਬ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਜਸਜੋਤ ਸਿੰਘ ਵੀ ਮੌਕੇ ’ਤੇ ਪੁੱਜੇ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਘਟਨਾ ਵਾਲੀ ਥਾਂ ਤੋਂ 9 ਐਮਐਮ ਦੇ ਗੋਲੇ ਬਰਾਮਦ ਹੋਏ ਹਨ। ਪੁਲਿਸ ਨੇ ਆਲੇ-ਦੁਆਲੇ ਦੇ ਇਲਾਕੇ ਅਤੇ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ, ਪੁਲਿਸ ‘ਤੇ ਹ/ਮ/ਲਾ ਕਰਨ ਵਾਲੇ ਬ/ਦਮਾ/ਸ਼ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
ਪੁਲਿਸ ਦੁਕਾਨ ਮਾਲਕ ਪਵਨ ਕੁਮਾਰ ਲੱਡੂ ਦੇ ਬਿਆਨ ਦਰਜ ਕਰ ਰਹੀ ਹੈ। ਦੁਕਾਨ ‘ਤੇ ਕੰਮ ਕਰਦੇ ਮੁਲਾਜ਼ਮਾਂ ਮੁਤਾਬਕ ਬਦਮਾਸ਼ਾਂ ਨੇ ਮੂੰਹ ‘ਤੇ ਕੱਪੜਾ ਬੰਨ੍ਹਿਆ ਹੋਇਆ ਸੀ। ਬਦਮਾਸ਼ਾਂ ਨੇ ਆਪਣੀ ਬਾਈਕ ਦੁਕਾਨ ਦੇ ਸਾਹਮਣੇ ਖੜ੍ਹੀ ਕਰ ਦਿੱਤੀ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਪਹਿਲਾਂ ਕਿ ਦੁਕਾਨਦਾਰ ਅਤੇ ਗਾਹਕ ਕੁਝ ਸਮਝਦੇ, ਹਫੜਾ-ਦਫੜੀ ਮਚ ਗਈ। ਹਰ ਕੋਈ ਇਧਰ-ਉਧਰ ਭੱਜਣ ਲੱਗਾ।
ਵੀਡੀਓ ਲਈ ਕਲਿੱਕ ਕਰੋ -:
























