ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਖਨੌਰੀ, ਸ਼ੰਭੂ ਅਤੇ ਰਤਨਪੁਰਾ ਸਰਹੱਦਾਂ ਵਿਖੇ ਅੱਜ ਮਹਿਲਾ ਕਿਸਾਨ ਪੰਚਾਇਤਾਂ ਹੋਣਗੀਆਂ। ਪ੍ਰੋਗਰਾਮਾਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀਆਂ ਔਰਤਾਂ ਹਿੱਸਾ ਲੈਣਗੀਆਂ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਵੀ ਔਰਤਾਂ ਨੇ ਵੱਡਾ ਯੋਗਦਾਨ ਪਾਇਆ ਸੀ। ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸਟੇਜ ਸੰਭਾਲਣ ਤੋਂ ਲੈ ਕੇ ਆਪਣੇ ਪਰਿਵਾਰ ਦੇ ਮਰਦਾਂ ਦੀ ਗੈਰ-ਹਾਜ਼ਰੀ ‘ਚ ਖੇਤਾਂ ‘ਚ ਕੰਮ ਕਰਨ ਤੱਕ ਔਰਤਾਂ ਨੇ ਵੱਧ-ਚੜ੍ਹ ਕੇ ਸਾਥ ਦਿੱਤਾ। ਇਸ ਲਈ ਮਹਿਲਾ ਸ਼ਕਤੀ ਨੂੰ ਸਲਾਮ ਕਰਨ ਲਈ ਮਹਿਲਾ ਦਿਵਸ ਮੌਕੇ ਮਹਿਲਾ ਕਿਸਾਨ ਪੰਚਾਇਤਾਂ ਵੱਲੋਂ ਸ਼ਨੀਵਾਰ ਨੂੰ ਸਰਹੱਦਾਂ ‘ਤੇ ਸਮਾਗਮ ਕੀਤੇ ਜਾ ਰਹੇ ਹਨ।

ਦੱਸ ਦੇਈਏ ਕਿ ਅੱਜ ਡੱਲੇਵਾਲ ਦਾ ਮਰਨ ਵਰਤ 102ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡੱਲੇਵਾਲ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਜੰਗ ਦੇ ਮੈਦਾਨ ਵਿਚ ਲੜਾਈ ਦੀ ਗੱਲ ਆਈ ਤਾਂ ਮਾਈ ਭਾਗੋ ਨੇ ਆਪਣੇ ਯੋਧਿਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਜੰਗ ਲੜੀ। ਔਰਤਾਂ ਤੋਂ ਬਿਨਾਂ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਕਿਸੇ ਵੀ ਬਿਹਤਰ ਸਮਾਜ ਦੀ ਸਿਰਜਣਾ ਲਈ ਜ਼ਰੂਰੀ ਹੈ ਕਿ ਔਰਤ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਹੱਦਾਂ ’ਤੇ ਅੰਦੋਲਨ ਨੂੰ ਇੱਕ ਸਾਲ ਹੋ ਗਿਆ ਹੈ। ਇਸ ਅੰਦੋਲਨ ਵਿੱਚ ਹੁਣ ਤੱਕ ਔਰਤਾਂ ਨੇ ਵੱਡਾ ਯੋਗਦਾਨ ਪਾਇਆ ਹੈ। ਨਾਰੀ ਸ਼ਕਤੀ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ।
ਇਹ ਵੀ ਪੜ੍ਹੋ : ਗਲਤ ਕੰਟੈਂਟ ‘ਤੇ YouTube ਦਾ ਵੱਡਾ ਐਕਸ਼ਨ, 95 ਲੱਖ ਤੋਂ ਵੱਧ ਵੀਡੀਓ Delete, 45 ਲੱਖ ਚੈਨਲ ਵੀ ਹਟਾਏ
ਵੀਡੀਓ ਲਈ ਕਲਿੱਕ ਕਰੋ -:
























