ਬੀਤੇ ਕੱਲ੍ਹ ਜਿੱਥੇ ਪੂਰਾ ਦੇਸ਼ ਮਹਿਲਾ ਦਿਵਸ ਮਨਾ ਰਿਹਾ ਹੈ, ਉੱਥੇ ਹੀ ਇੱਕ ਬਜ਼ੁਰਗ ਮਹਿਲਾ ਨੂੰ ਉਸ ਦੇ ਹੀ ਪੁੱਤਰ ਨੇ ਪਰਿਵਾਰ ਨਾਲ ਮਿਲ ਕੇ ਤੇਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ, ਜਿਸ ਕਾਰਨ ਬਜ਼ੁਰਗ ਔਰਤ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਜਿਸ ਵਿੱਚੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਧਰਮਕੋਟ ਦੇ DSP ਰਮਨਦੀਪ ਸਿੰਘ ਨੇ ਦੱਸਿਆ ਕਿ ਜਲਾਲਾਬਾਦ ਦੀ ਰਹਿਣ ਵਾਲੀ 75 ਸਾਲਾ ਵਿਧਵਾ ਗੁਰਨਾਮ ਕੌਰ ਦੀਆਂ ਚਾਰ ਬੇਟੀਆਂ ਅਤੇ ਇੱਕ ਲੜਕਾ ਹੈ, ਸਾਰੇ ਵਿਆਹੇ ਹੋਏ ਹਨ। ਉਸ ਦਾ ਪੁੱਤਰ ਸੁਖਮੰਦਰ ਸਿੰਘ ਅਲਗ ਘਰ ਵਿੱਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ। ਜਦਕਿ ਗੁਰਨਾਮ ਕੌਰ ਆਪਣੇ 5 ਮਰਲੇ ਘਰ ਵਿੱਚ ਰਹਿ ਰਹੀ ਸੀ। ਪਰਿਵਾਰ ਵਿੱਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਇਸੇ ਗੱਲ ਨੂੰ ਲੈ ਕੇ ਘਰੇਲੂ ਝਗੜਾ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ’ਚ ਮੁੜ ਵਧੇਗੀ ਠੰਢ! 12 ਮਾਰਚ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, 2 ਦਿਨ ਮੀਂਹ ਪੈਣ ਦੀ ਸੰਭਾਵਨਾ
ਮ੍ਰਿਤਕ ਮਹਿਲਾ ਦੇ ਪੁੱਤਰ ਸੁਖਮੰਦਰ ਸਿੰਘ, ਉਸ ਦੀ ਪਤਨੀ ਬਲਵਿੰਦਰ ਕੌਰ, ਪੁੱਤਰ ਸਤਪਾਲ ਸਿੰਘ ਅਤੇ ਅਮਨਦੀਪ ਕੌਰ ਪਤਨੀ ਗੁਰਨਾਮ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ। ਇੰਨਾ ਹੀ ਨਹੀਂ ਮੁਲਜ਼ਮਾਂ ਨੇ ਉਸ ’ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਦਿੱਤੀ, ਜਿਸ ਕਾਰਨ ਮਹਿਲਾ ਗੰਭੀਰ ਰੂਪ ’ਚ ਝੁਲਸ ਗਈ ਜਿਸ ਦੀ ਇਲਾਜ ਤੋਂ ਪਹਿਲਾਂ ਹੀ ਮੌਤ ਹੋ ਗਈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਮਹਿਲਾ ਦੀ ਧੀ ਦਲਜੀਤ ਕੌਰ ਦੇ ਬਿਆਨਾਂ ਦੇ ਅਧਾਰ ‘ਤੇ ਸਾਰੇ ਮੁਲਜ਼ਮ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਚਾਰ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਤਹਿਤ ਕੇਸ ਦਰਜ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਦਕਿ ਮ੍ਰਿਤਕ ਦਾ ਪੋਤਰਾ ਸਤਪਾਲ ਸਿੰਘ ਫ਼ਰਾਰ ਹੈ ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























