ਜਲੰਧਰ-ਪਠਾਨਕੋਟ ਹਾਈਵੇਅ ‘ਤੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਸਵਾਰੀਆਂ ਨਾਲ ਭਰੀ ਬੱਸ ਦੀ ਇੱਟਾਂ ਨਾਲ ਭਰੀ ਟ੍ਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 11 ਲੋਕ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਇਸ ਹਾਦਸੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
CM ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ- ਜਲੰਧਰ-ਪਠਾਨਕੋਟ ਹਾਈਵੇ ‘ਤੇ ਟ੍ਰੈਕਟਰ-ਟਰਾਲੀ ਤੇ ਬੱਸ ਵਿਚਕਾਰ ਸੜਕੀ ਹਾਦਸੇ ‘ਚ ਬੱਸ ਦੇ ਡਰਾਈਵਰ ਸਮੇਤ ਦੋ ਹੋਰ ਲੋਕਾਂ ਦੀ ਜਾਨ ਗਵਾਉਣ ਦੀ ਖ਼ਬਰ ਮਿਲੀ। ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਨਾਲ ਹੀ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ। SSF ਦੇ ਮੁਲਾਜ਼ਮਾਂ ਨੂੰ ਸ਼ਾਬਾਸ਼ੀ, ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਜ਼ਖ਼ਮੀਆਂ ਦੀ ਮਦਦ ਕਰੀ।
ਜਾਣਕਾਰੀ ਅਨੁਸਾਰ ਬੱਸ ਦਿੱਲੀ ਤੋਂ ਜੰਮੂ ਵੱਲ ਜਾ ਰਹੀ ਸੀ। ਪੁਲਿਸ ਮੁਤਾਬਕ ਜਦੋਂ ਬਸ ਭੋਗਪੁਰ ਕੋਲ ਪਹੁੰਚੀ ਤਾਂ ਅਚਾਨਕ ਰੋਡ ‘ਤੇ ਇਕਦਮ ਤੋਂ ਟ੍ਰੈਕਟਰ-ਟਰਾਲੀ ਰੋਡ ‘ਤੇ ਆ ਗਿਆ। ਇਸ ਨਾਲ ਪਿੱਛੇ ਆਪਣੀ ਸਪੀਡ ‘ਤੇ ਆ ਰਹੀ ਬੱਸ ਟ੍ਰੈਕਟਰ-ਟਰਾਲੀ ਨਾਲ ਟਕਰਾ ਗਈ। ਟੱਕਰ ਦੇ ਬਾਅਦ ਜਿਥੇ ਟਰਾਲੀ ਪਲਟ ਗਈ, ਉਥੇ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਇਹ ਵੀ ਪੜ੍ਹੋ : ‘ਯੁੱਧ ਨਸ਼ਿ.ਆਂ ਵਿਰੁੱਧ’: ਬਰਨਾਲਾ ‘ਚ 2 ਮਹਿਲਾ ਨ.ਸ਼ਾ ਤ.ਸਕ.ਰਾਂ ਦੇ ਘਰਾਂ ‘ਤੇ ਚੱਲਿਆ ‘ਪੀਲਾ ਪੰਜਾ’
ਬੱਸ ਵਿਚ ਬੈਠੇ ਯਾਤਰੀਆਂ ਵਿਚ ਹਫੜਾ-ਦਫੜੀ ਮਚ ਗਈ। ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਤੇ ਥਾਣਾ ਭੋਗਪੁਰ ਪੁਲਿਸ ਦੀ ਘਟਨਾ ਦੀ ਸੂਚਨਾ ਦਿੱਤੀ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕ ਦੇਹਾਂ ਨੂੰ ਕੱਢਣ ਲਈ ਜੇਸੀਬੀ ਦੀ ਮਦਦ ਲੈਣੀ ਪਈ। ਇਸ ਦੇ ਨਾਲ ਹੀ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਾਰਤੀ ਕਲਰਵਾਇਆ ਗਿਆ ਹੈ। ਸੜਕ ਸੁਰੱਖਿਆ ਫੋਰਸ ਵੀ ਮੌਕੇ ‘ਤੇ ਪਹੁੰਚ ਗਈ। ਹਾਦਸੇ ਪਿੱਛੇ ਗਲਤੀ ਕਿਸ ਦੀ ਹੈ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।
ਵੀਡੀਓ ਲਈ ਕਲਿੱਕ ਕਰੋ -:
























