ਪੱਟੀ ਦੇ ਅਧੀਨ ਆਉਂਦੇ ਥਾਣਾ ਹਰੀਕੇ ਦੇ ਪਿੰਡ ਬੂਹ ਹਵੇਲੀਆ ਨੇੜੇ ਬੀਤੀ ਰਾਤ ਇੱਕ ਵੱਡੀ ਵਾਰਦਾਤ ਵਾਪਰੀ। ਆਪਣੇ ਦੋਸਤਾਂ ਨਾਲ ਗਏ ਇੱਕ 32 ਸਾਲਾਂ ਨੌਜਵਾਨ ਦਾ ਭੇਦਭਰੇ ਹਾਲਾਤਾਂ ਦੇ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਰਿੰਦਰ ਸਿੰਘ ਬੀਤੀ ਰਾਤ ਆਪਣੇ ਦੋਸਤਾਂ ਨਾਲ ਬੂਹ ਹਵੇਲੀਆ ਪਿੰਡ ਆਇਆ ਸੀ। ਬੀਤੀ ਰਾਤ ਕੁਝ ਵਿਅਕਤੀਆਂ ਵੱਲੋਂ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : CM ਮਾਨ ਨੇ ਜਲੰਧਰ-ਪਠਾਨਕੋਟ ਹਾਈਵੇਅ ‘ਤੇ ਵਾਪਰੇ ਭਿ.ਆਨ.ਕ ਸੜਕ ਹਾ.ਦ/ਸੇ ‘ਤੇ ਜਤਾਇਆ ਦੁੱਖ
ਇਸ ਸਬੰਧੀ ਡੀਐੱਸਪੀ ਪੱਟੀ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ, ਜੋ ਮੁਢਲੀ ਜਾਣਕਾਰੀ ਤਹਿਤ ਕਿਸੇ ਰੰਜਿਸ਼ ਤਹਿਤ ਕੀਤਾ ਗਿਆ ਲੱਗਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























