ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮੰਗਲਵਾਰ ਨੂੰ ਪੰਜਾਬ ਦੇ ਦੌਰੇ ‘ਤੇ ਸਨ। ਉਹ ਸਭ ਤੋਂ ਪਹਿਲਾਂ ਬਠਿੰਡਾ ਵਿੱਚ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਏ ਤੇ ਸ਼ਾਮ ਨੂੰ ਮੋਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨੈੱਸ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਨਾਗਰਿਕ ਸੁਆਗਤ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।
ਰਾਸ਼ਟਰਪਤੀ ਦੇ ਪੰਜਾਬ ਦੌਰੇ ‘ਤੇ ਸੀਐੱਮ ਮਾਨ ਨੇ ਕਿਹਾ ਕਿ ਬੀਤੀ ਰਾਤ ਪੰਜਾਬ ਦੌਰੇ ‘ਤੇ ਆਏ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਸ਼੍ਰੀਮਤੀ Droupadi Murmu ਜੀ ਦੀ ਗਵਰਨਰ ਹਾਊਸ ਚੰਡੀਗੜ੍ਹ ਵਿਖੇ ਨਿੱਘੀ ਮਹਿਮਾਨ ਨਿਵਾਜ਼ੀ ਕਰਨ ਦਾ ਮੌਕਾ ਮਿਲਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬੀ ਖਾਣੇ ਦਾ ਆਨੰਦ ਮਾਣਿਆ। ਨਾਲ ਹੀ ਉਹਨਾਂ ਨੇ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉੱਦਮਾਂ ਦੀ ਸ਼ਲਾਘਾ ਵੀ ਕੀਤੀ।
CM ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦਾ ਦੌਰਾ ਸੂਬੇ ਦੇ ਇਤਿਹਾਸ ਵਿਚ ਇਕ ਸੁਨਿਹਰੀ ਦਿਨ ਹੈ, ਅੱਜ ਹਰ ਪੰਜਾਬੀ ਬਹੁਤ ਖੁਸ਼ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਤੇ ਪੀਰਾਂ-ਫਕੀਰਾਂ ਦੀ ਪਵਿੱਤਰ ਧਰਤੀ ਪੰਜਾਬ ‘ਤੇ ਰਾਸ਼ਟਰਪਤੀ ਦਾ ਸਵਾਗਤ ਹੈ। ਮੁੱਖ ਮੰਤਰੀ ਰਾਸ਼ਟਰਪਤੀ ਦੇ ਸਿੱਖਿਆ ਸੰਸਥਾਵਾਂ ਦੇ ਦੌਰੇ ਬੱਚਿਆਂ ਦੀ ਪ੍ਰੇਰਣਾਦਾਇਕ ਸਾਬਤ ਹੋਣਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਸਿਲੇਬਸ ਵਿਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਅਬ੍ਰਾਹਮ ਲਿੰਕਨ ਬਾਰੇ ਪੜ੍ਹਾਇਆ ਜਾਂਦਾ ਸੀ ਪਰ ਸਾਡੇ ਦੇਸ਼ ਵਿਚ ਵੀ ਅਜਿਹੇ ਨੇਤਾ ਹੋਏ ਹਨ, ਜਿਨ੍ਹਾਂ ਨੇ ਮੁਸ਼ਕਲਾਂ ਦਾ ਸਾਹਮਣਾ ਕਰਕੇ ਇਹ ਮੁਕਾਮ ਹਾਸਲ ਕੀਤਾ। ਰਾਸ਼ਟਰਪਤੀ ਦੇ ਜੀਵਨ ਤੋਂ ਸਾਨੂੰ ਪ੍ਰੇਰਣਾ ਮਿਲਦੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਮਹਿਲਾ ਕਾਂਸਟੇਬਲ ਦੀ ਭੇਦਭਰੇ ਹਾਲਾਤਾਂ ‘ਚ ਮੌਤ, CID ਵਿੰਗ ‘ਚ ਸੀ ਤਾਇਨਾਤ
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਜਿਸ ਤਰ੍ਹਾਂ ਰਨਵੇ ‘ਤੇ ਜਹਾਜ਼ ਉਡਾਣ ਭਰਨ ਲਈ ਤਿਆਰ ਰਹਿੰਦਾ ਹੈ ਪਰ ਉਸ ਨੂੰ ਏਅਰ ਟ੍ਰੈਫਿਕ ਕੰਟਰੋਲਰ ਦੇ ਸੰਕੇਤ ਦਾ ਇੰਤਜ਼ਾਰ ਕਰਨਾ ਪੈਂਦਾ ਹੈ, ਉਸੇ ਤਰ੍ਹਾਂ ਰਾਸ਼ਟਰਪਤੀ ਸੂਬੇ ਦੇ ਨੌਜਵਾਨਾਂ ਲਈ ਏਅਰ ਟ੍ਰੈਫਿਕ ਕੰਟਰੋਲਰ ਬਣ ਕੇ ਆਈ ਹੈ। ਉਨ੍ਹਾਂ ਦੀ ਪ੍ਰੇਰਣਾ ਨਾਲ ਨੌਜਵਾਨ ਹੋਰ ਵੀ ਉਚਾਈਆਂ ਤੱਕ ਪਹੁੰਚਣਗੇ। CM ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਧਰਤੀ ਅਜਿਹੀ ਹੈ ਜਿਥੇ ਨਫਰਤ ਦੇ ਬੀਜ ਤੋਂ ਇਲਾਵਾ ਕੁਝ ਵੀ ਬੋਅ ਦਿੱਤਾ ਜਾਵੇ ਤਾਂ ਉਸ ਦੀ ਖੇਤੀ ਜ਼ਰੂਰ ਹੁੰਦੀ ਹੈ।
ਵੀਡੀਓ ਲਈ ਕਲਿੱਕ ਕਰੋ -:
























