ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਵਿੱਚ ਹੋਲਿਕਾ ਪੂਜਾ ਦਾ ਆਯੋਜਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸਾਰਿਆਂ ਨੂੰ ਇਸ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ।

ਦੱਸ ਦੇਈਏ ਕਿ ਹੋਲੀ ਦੇ ਤਿਉਹਾਰ ਤੋਂ ਇੱਕ ਦਿਨ ਪਹਿਲਾਂ ਦੇਸ਼ ਭਰ ਵਿੱਚ ਹੋਲਿਕਾ ਦਹਨ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਇਸੇ ਤਹਿਤ ਕੋਟਕਪੂਰਾ ਦੀ ਪੁਰਾਣੀ ਅਨਾਜ ਮੰਡੀ ਵਿੱਚ ਪਿਛਲੇ ਕਈ ਸਾਲਾਂ ਤੋਂ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸੈਂਕੜੇ ਔਰਤਾਂ ਨੇ ਹੋਲਿਕਾ ਪੂਜਾ ਕੀਤੀ ਅਤੇ ਰਾਤ 11:30 ਵਜੇ ਹੋਲਿਕਾ ਦਹਨ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਪੂਜਾ-ਅਰਚਨਾ ਕਰਦੇ ਹੋਏ ਸਾਰਿਆਂ ਨੂੰ ਵਧਾਈ ਦਿੱਤੀ।

ਇਸ ਮੌਕੇ ਸ਼ਰਧਾਲੂਆਂ ਨੇ ਕਿਹਾ ਕਿ ਹੋਲੀ ਖੁਸ਼ੀਆਂ ਦਾ ਤਿਉਹਾਰ ਹੈ ਅਤੇ ਇਸ ਦਾ ਧਾਰਮਿਕ ਮਹੱਤਵ ਵੀ ਹੈ। ਇਸ ਮੌਕੇ ਕਲਾਕਾਰਾਂ ਵੱਲੋਂ ਧਾਰਮਿਕ ਝਾਕੀ ਵੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਕੋਟਕਪੂਰਾ ਦੇ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਪ੍ਰਿੰਸੀਪਲ ਇੰਜਨੀਅਰ ਰਾਜ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਹੋਲਿਕਾ ਪੂਜਾ ਦਾ ਆਯੋਜਨ ਕੀਤਾ ਗਿਆ।
ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਤੇ SMO ਨੂੰ ਨੋਟਿਸ, ਚੈਕਿੰਗ ‘ਚ ਦੋਵੇਂ ਮਿਲੇ ਸਨ ਗੈਰ-ਹਾਜ਼ਰ
ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਸਾਰੇ ਤਿਉਹਾਰ ਇਕੱਠੇ ਮਨਾਏ ਜਾਂਦੇ ਹਨ ਅਤੇ ਹੋਲੀ ਦਾ ਤਿਉਹਾਰ ਖੁਸ਼ੀਆਂ ਦਾ ਪ੍ਰਤੀਕ ਹੈ। ਇਸ ਦਿਨ ਅਸੀਂ ਇੱਕ ਦੂਜੇ ਨਾਲ ਆਪਣੇ ਗਿਲੋ-ਸ਼ਿਕਵੇ ਵੀ ਦੂਰ ਕਰ ਸਕਦੇ ਹਾਂ।
ਵੀਡੀਓ ਲਈ ਕਲਿੱਕ ਕਰੋ -:
























