ਪਿਛਲੇ ਲੰਮੇ ਸਮੇਂ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਦਿਆਂ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਹੁਣ ਭਲਕੇ 19 ਮਾਰਚ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅਹਿਮ ਮੀਟਿੰਗ ਹੋਵੇਗੀ। ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਇੰਸਟੀਚਿਊਟ ਵਿੱਚ ਸਵੇਰੇ 11 ਵਜੇ ਮੀਟਿੰਗ ਬੁਲਾਈ ਗਈ ਹੈ।

Meeting between farmers and central
ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਅਧਿਕਾਰਤ ਪੱਤਰ ਭੇਜਿਆ ਗਿਆ ਹੈ। ਕੱਲ੍ਹ ਕਿਸਾਨਾਂ ਅਤੇ ਕੇਂਦਰ ਵਿਚਕਾਰ 7ਵੀਂ ਮੀਟਿੰਗ ਹੈ। ਪਿਛਲੀਆਂ ਛੇ ਮੀਟਿੰਗਾਂ ਚੰਡੀਗੜ੍ਹ ਵਿੱਚ ਸ਼ਾਮ ਨੂੰ ਹੀ ਹੋਈਆਂ ਸਨ। ਕਿਸਾਨਾਂ ਦਾ ਸੰਘਰਸ਼ ਇੱਕ ਸਾਲ ਤੋਂ ਚੱਲ ਰਿਹਾ ਹੈ। ਕਿਸਾਨਾਂ ਦਾ ਸਪੱਸ਼ਟ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ ਉਹ ਆਪਣਾ ਸੰਘਰਸ਼ ਖਤਮ ਨਹੀਂ ਕਰਨਗੇ।
ਇਹ ਵੀ ਪੜ੍ਹੋ : 15 ਸਾਲਾ ਬੱ.ਚੇ ਦੀ ਪਾਣੀ ਦੇ ਟੋਬੇ ‘ਚੋਂ ਬਰਾਮਦ ਹੋਈ ਦੇ.ਹ, ਹੋਲੀ ਵਾਲੇ ਦਿਨ ਤੋਂ ਲਾਪਤਾ ਸੀ ਜਵਾ.ਕ
ਇਸ ਤੋਂ ਪਹਿਲਾਂ 22 ਫਰਵਰੀ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਹੋਈ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੀਤੀ। ਇਹ ਮੀਟਿੰਗ ਕਰੀਬ ਸਾਢੇ ਤਿੰਨ ਘੰਟੇ ਚੱਲੀ। ਇਸ ਮੀਟਿੰਗ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਤਰਕ ਦਿੱਤਾ ਸੀ ਕਿ ਜੇਕਰ ਕੇਂਦਰ ਸਰਕਾਰ MSP ਦੇਣ ਦਾ ਫੈਸਲਾ ਕਰ ਲੈਂਦੀ ਹੈ ਤਾਂ ਕੋਈ ਸਮੱਸਿਆ ਨਹੀਂ ਹੋਵੇਗੀ। ਉਨ੍ਹਾਂ ਮੀਟਿੰਗ ਵਿੱਚ ਇਸ ਸਬੰਧੀ ਕੁਝ ਤੱਥ ਪੇਸ਼ ਕੀਤੇ ਸਨ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਕਿਸਾਨਾਂ ਤੋਂ ਇਹ ਤੱਥ ਮੰਗੇ ਸਨ, ਤਾਂ ਜੋ ਉਹ ਆਪਣੇ ਮਾਹਿਰਾਂ ਤੋਂ ਇਸ ਸਬੰਧੀ ਰਾਏ ਲੈ ਸਕੇ। ਇਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਸਾਰਾ ਰਿਕਾਰਡ ਕੇਂਦਰ ਨੂੰ ਭੇਜ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
