ਜਲੰਧਰ ਅਧੀਨ ਲਾਂਬੜਾ ਰੋਡ ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਐਕਟਿਵਾ ਸਵਾਰ ਚਾਰ ਨੌਜਵਾਨਾਂ ਦੀ ਟੱਕਰ ਇੱਕ ਖੜ੍ਹੇ ਟਰੱਕ ਨਾਲ ਹੋ ਗਈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਇਨ੍ਹਾਂ ਵਿੱਚੋਂ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਦੀ ਦਿਲ ਦਹਿਲਾ ਦੇਣ ਵਾਲੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ।
ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਐਕਟਿਵਾ ਸਵਾਰ ਚਾਰ ਨੌਜਵਾਨ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਦੋ ਹੋਰ ਨੌਜਵਾਨ ਜ਼ਖਮੀ ਹੋ ਗਏ। ਰਾਹਗੀਰਾਂ ਨੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਦੋਵਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ‘ਚ ਹੰਗਾਮਾ, AAP ਨੇ ਪ੍ਰਤਾਪ ਬਾਜਵਾ ਵੱਲੋਂ ਸੀਚੇਵਾਲ ‘ਤੇ ਕੀਤੀ ਟਿੱਪਣੀ ‘ਤੇ ਜਤਾਈ ਨਰਾਜ਼ਗੀ
ਟਰੱਕ ਡ੍ਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਘਟਨਾ ਦਾ ਸ਼ਿਕਾਰ ਹੋਏ 2 ਗੰਭੀਰ ਜ਼ਖਮੀਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























