ਕਰਨਲ ਬਾਠ ਦੇ ਪਰਿਵਾਰ ਨੇ ਬੀਤੇ ਦਿਨੀਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ ਤੇ ਮੁਲਾਕਾਤ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਰਾਜਨਾਥ ਸਿੰਘ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਹੈ ਤੇ ਰੱਖਿਆ ਮੰਤਰੀ ਨੇ ਸਾਨੂੰ ਪੂਰੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ “ਮੈਨੂੰ ਸਿਰਫ਼ ਇਨਸਾਫ਼ ਚਾਹੀਦਾ ਹੈ, ਅਸੀਂ ਪੰਜਾਬ ‘ਚੋਂ ਕ੍ਰਾਈਮ ਖ਼ਤਮ ਕਰਨਾ ਚਾਹੁੰਦੇ ਹਾਂ। ਮੈਂ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਨਾਲ ਹਮੇਸ਼ਾ ਖੜਾਂਗੀ”
ਇਸ ਮਾਮਲੇ ਵਿਚ ਹੁਣ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਅੱਜ ਜਸਵਿੰਦਰ ਕੌਰ ਬਾਠ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਸਬੰਧੀ ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਧੀ ਦੇ ਜਨਮ ਦਿਨ ‘ਤੇ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ ਤੇ ਨਾਲ ਹੀ ਮੈਂ ਕਿਹਾ ਹੈ ਕਿ ਦੇਸ਼ ਦੀ ਧੀ ਅੱਜ ਤੁਹਾਨੂੰ ਮਿਲਣ ਲਈ ਆ ਰਹੀ ਹੈ ਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਡੇ ਨਾਲ ਇਨਸਾਫ ਕਰੋਗੇ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : NIA ਨੇ ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਵਾਲੇ ‘ਤੇ ਲਿਆ ਵੱਡਾ ਐਕਸ਼ਨ, ਮੁੱਖ ਦੋਸ਼ੀ ਨੂੰ ਦਿੱਲੀ ਤੋਂ ਕੀਤਾ ਗ੍ਰਿਫਤਾਰ
ਦੱਸ ਦੇਈਏ ਕਿ ਪਰਿਵਾਰ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ। ਪਟਿਆਲਾ ਵਿਚ ਫੌਜ ਦੇ ਕਰਨਲ ਦਾ ਮਾਮਲਾ ਅਦਾਲਤ ਵਿਚ ਪਹੁੰਚਿਆ ਉਥੇ ਹੀ ਇਸ ਦੀ ਗੂੰਜ ਰਾਜਨੀਤਕ ਹਲਕਿਆਂ ਵਿਚ ਵੀ ਸੁਣਾਈ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
























