ਸ੍ਰੀ ਮੁਕਤਸਰ ਸਾਹਿਬ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਪਤਨੀ ਨੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਦੀ ਵਜ੍ਹਾ ਨਾਜਾਇਜ਼ ਸਬੰਧ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ 2 ਅਪ੍ਰੈਲ ਨੂੰ ਰਾਜੇਸ਼ ਕੁਮਾਰ ਦਾ ਕਤਲ ਕੀਤੇ ਜਾਣ ਦੀ ਖਬਰ ਮਿਲੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ 24 ਘੰਟਿਆਂ ਦੇ ਅੰਦਰ ਹੀ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ। ਜਾਂਚ ਵਿਚ ਖੁਲਾਸਾ ਹੋਇਆ ਕਿ ਪਤਨੀ ਨੇ ਪ੍ਰੇਮੀ ਸਣੇ 4 ਸਾਥੀਆਂ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਮੁਲਜ਼ਮ ਪਤਨੀ ਤੇ ਸਾਲੀ ਸਣੇ 5 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਗਰਮੀ ਵਿਖਾਉਣ ਲੱਗੀ ਤੇਵਰ! ਪੰਜਾਬ ‘ਚ ਪਾਰਾ 37 ਡਿਗਰੀ ਤੋਂ ਪਾਰ, ਅਗਲੇ ਹਫਤੇ ਲੂ ਦਾ ਅਲਰਟ
ਜਾਂਚ ਵਿਚ ਸਾਹਮਣੇ ਆਇਆ ਕਿ ਰਜਨੀ (ਮ੍ਰਿਤਕ ਦੀ ਪਤਨੀ) ਤੇ ਸੁਖਵੀਰ ਸਿੰਘ ਦਰਮਿਆਨ ਨਾਜਾਇਜ਼ ਸਬੰਧ ਸਨ ਜਿਸ ਵਿਚ ਰਾਜੇਸ਼ ਕੁਮਾਰ ਅੜਿੱਕਾ ਬਣ ਰਿਹਾ ਸੀ । ਇਸ ਲਈ ਉਨ੍ਹਾਂ ਨੇ ਰਾਜੇਸ਼ ਕੁਮਾਰ ਨੂੰ ਰਸਤੇ ਵਿਚੋਂ ਹਟਾਉਣ ਦੀ ਯੋਜਨਾ ਬਣਾਈ ਤੇ ਉਸ ਦਾ ਕਤਲ ਕਰ ਦਿੱਤਾ। ਫੜੇ ਗਏ ਵਿਅਕਤੀਆਂ ਵਿਚ ਮ੍ਰਿਤਕ ਦੀ ਪਤਨੀ, ਉਸ ਦੀ ਸਾਲੀ, ਪਤਨੀ ਦਾ ਪ੍ਰੇਮੀ ਤੇ ਦੋ ਹੋਰ ਸਹਿਯੋਗੀ ਸ਼ਾਮਲ ਹਨ। ਪੁਲਿਸ ਮਾਮਲੇ ਦੀ ਅੱਗੇ ਦੀ ਕਾਰਵਾਈ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























