ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਵਿਚ ਭਾਜਪਾ ਦੇ ਸਾਰੇ ਕੌਂਸਲਰ ਅਸਤੀਫਾ ਦੇ ਸਕਦੇ ਹਨ। ਇਸ ਦਾ ਕਾਰਨ ਪ੍ਰਾਪਰਟੀ ਟੈਕਸ ਵਿਚ ਵਾਧਾ ਦੱਸਿਆ ਜਾ ਰਿਹਾ ਹੈ। ਟੈਕਸ ਵਧਾਏ ਜਾਣ ਦੇ ਵਿਰੋਧ ‘ਚ ਅਸਤੀਫ਼ੇ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
BJP ਮੇਅਰ ਤੇ ਕੌਂਸਲਰ ਪ੍ਰਸ਼ਾਸਨ ਦੇ ਫ਼ੈਸਲੇ ਤੋਂ ਨਾਰਾਜ਼ ਹਨ ਤੇ ਇਸੇ ਲਈ BJP ਕੌਂਸਲਰ ਵੱਲੋਂ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੌਂਸਰ ਸਮੂਹਿਕ ਅਸਤੀਫ਼ੇ ‘ਤੇ ਵਿਚਾਰ ਕਰ ਰਹੇ ਹਨ
ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ, FIR ਰੱਦ ਕਰਨ ਦੀ ਕੀਤੀ ਸੀ ਮੰਗ
ਭਾਜਪਾ ਦੇ ਮੇਅਰ ਤੇ ਕੌਂਸਲਰ ਪ੍ਰਸ਼ਾਸਨ ਦੇ ਟੈਕਸ ਵਧਾਏ ਜਾਣ ਦੇ ਫੈਸਲੇ ਤੋਂ ਨਾਰਾਜ਼ ਹਨ ਤੇ ਇਸੇ ਦੇ ਚੱਲਦਿਆਂ ਮੇਅਰ ਤੇ ਕੌਂਸਲਰ ਵੱਲੋਂ ਸਮੂਹਿਕ ਅਸਤੀਫਾ ਦਿੱਤੇ ਜਾਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਅਸਤੀਫਾ ਕਦੋਂ ਦਿੱਤੇ ਜਾਣਗੇ। ਕੌਂਸਲਰ ਵਿਚਾਰ-ਚਰਚਾ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























