ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 14 ਮਹੀਨਿਆਂ ਬਾਅਦ ਅੱਜ ਜੇਲ੍ਹ ‘ਚੋਂ ਜ਼ਮਾਨਤ ‘ਤੇ ਰਿਹਾਅ ਹੋ ਕੇ ਬਾਹਰ ਆ ਗਏ ਹਨ। ਇਸ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਸਾਧੂ ਸਿੰਘ ਧਰਮਸੋਤ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਬੀਤੇ ਕੱਲ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਭਾਵੇਂ ਜ਼ਮਾਨਤ ਦੇ ਦਿੱਤੀ ਸੀ ਪਰ ਕੱਲ ਤਕਨੀਕੀ ਕਾਰਨਾਂ ਕਰਕੇ ਜੇਲ੍ਹ ‘ਚੋਂ ਰਿਹਾਈ ਨਹੀਂ ਹੋ ਸਕੀ ਸੀ।

ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ 14 ਮਹੀਨਿਆਂ ਤੋਂ ਵੱਧ ਸਮੇਂ ਤੱਕ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸਨ। ਇਸ ਦੌਰਾਨ ਧਰਮਸੋਤ ਨੇ ਕਿਹਾ ਕਿ ਮੈਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲੀ ਹੈ ਮੈਂ ਕੋਰਟ ਦਾ ਧੰਨਵਾਦ ਕਰਦਾ ਹਾਂ। ਮੈਨੂੰ ਨਿਆਪਾਲਿਕਾ ‘ਤੇ ਵਿਸ਼ਵਾਸ ਹੈ।
ਇਹ ਵੀ ਪੜ੍ਹੋ : ਦੁੱਧ ਉਤਪਾਦਕਾਂ ਨੇ ਦਫਤਰ ਬਾਹਰ ਸੁੱ/ਟਿਆ ਦੁੱਧ, ਕਹਿੰਦੇ- ’20 ਲੱਖ ਰੁ. ਹੋ ਗਿਆ ਬਕਾਇਆ’
ਦੱਸ ਦਈਏ ਕਿ ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਜਨਵਰੀ ਵਿੱਚ ਈਡੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ‘ਤੇ ਦੋਸ਼ ਹਨ ਕਿ ਜਦੋਂ ਉਹ ਮਾਰਚ 2016 ਤੋਂ ਮਾਰਚ 2022 ਤੱਕ ਜੰਗਲਾਤ ਮੰਤਰੀ ਸਨ, ਉਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 2.37 ਕਰੋੜ ਰੁਪਏ ਸੀ, ਜਦੋਂ ਕਿ ਉਨ੍ਹਾਂ ਵੱਲੋਂ 8.76 ਕਰੋੜ ਰੁਪਏ ਖਰਚ ਕੀਤੇ ਗਏ ਸਨ। ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਧਰਮਸੋਤ ਨੇ 1 ਮਾਰਚ, 2016 ਤੋਂ 31 ਮਾਰਚ, 2022 ਦੀ ਮਿਆਦ ਲਈ ਆਪਣੇ ਅਤੇ ਆਪਣੇ ਪੁੱਤਰਾਂ ਨੂੰ ਜਾਣੇ ਜਾਂਦੇ ਸਰੋਤਾਂ ਤੋਂ ਵੱਧ ਜਾਇਦਾਦਾਂ ਹਾਸਲ ਕੀਤੀਆਂ ਸਨ।
ਵੀਡੀਓ ਲਈ ਕਲਿੱਕ ਕਰੋ -:
























