ਪੰਜਾਬ ਦੇ 6 ਟੀਚਰਾਂ ਖਿਲਾਫ ਵੱਡੀ ਕਾਰਵਾਈ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਵਧੀਕ ਡਿਪਟੀ ਕਮਿਸ਼ਨਰ ਨੇ ਲੁਧਿਆਣਾ ਪੱਛਮੀ ਦੀ ਉਪ ਚੋਣ-2025 ਦੇ ਮੱਦੇਨਜ਼ਰ 12 ਅਪ੍ਰੈਲ ਨੂੰ ਇਸ ਦਫ਼ਤਰ ਨੰਬਰ-10456 ਵਿੱਚ ਅਧਿਆਪਕਾਂ ਦੀ ਬੀ.ਐਲ.ਓ ਡਿਊਟੀ ਲਗਾਈ ਸੀ। ਇਸ ਕਾਰਨ ਅਧਿਆਪਕਾਂ ਨੂੰ 15 ਅਪਰੈਲ ਨੂੰ ਦਫ਼ਤਰ ਪੁੱਜ ਕੇ ਹਾਜ਼ਰੀ ਮਾਰਕ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਉਨ੍ਹਾਂ ਦਫ਼ਤਰ ਵਿੱਚ ਹਾਜ਼ਰੀ ਨਹੀਂ ਲਗਾਈ।

ਇਸ ਸਬੰਧੀ ਜਦੋਂ ਸਕੂਲ ਮੁਖੀ ਅਧਿਆਪਕਾਂ ਨਾਲ ਫੋਨ ’ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੂੰ ਚੋਣ ਡਿਊਟੀ ’ਤੇ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਪਰ ਇਨ੍ਹਾਂ ਅਧਿਆਪਕਾਂ ਨੇ ਚੋਣ ਡਿਊਟੀ ਲਈ ਰਿਪੋਰਟ ਨਹੀਂ ਕੀਤੀ।
ਇਹ ਵੀ ਪੜ੍ਹੋ : ਦੁੱਧ ਉਤਪਾਦਕਾਂ ਨੇ ਦਫਤਰ ਬਾਹਰ ਸੁੱ/ਟਿਆ ਦੁੱਧ, ਕਹਿੰਦੇ- ’20 ਲੱਖ ਰੁ. ਹੋ ਗਿਆ ਬਕਾਇਆ’
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਅਧਿਆਪਕਾਂ ਨੇ ਚੋਣ ਕੰਮ ਦੌਰਾਨ ਹੋਰ ਹੁਕਮਾਂ ਦੀ ਪ੍ਰਵਾਹ ਨਹੀਂ ਕੀਤੀ, ਜਿਸ ਕਾਰਨ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਪੱਤਰ ਜਾਰੀ ਕਰਕੇ ਕਿਹਾ ਕਿ ਅਧਿਆਪਕਾਂ ਵੱਲੋਂ ਡਿਊਟੀ ’ਤੇ ਹਾਜ਼ਰ ਨਾ ਹੋਣ ਕਾਰਨ ਚੋਣ ਕੰਮ ਵਿੱਚ ਦੇਰੀ ਹੋ ਰਹੀ ਹੈ, ਜਿਸ ਕਰਕੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ। ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਉਮਾ ਸ਼ਰਮਾ, ਗੁਰਵਿੰਦਰ ਕੌਰ, ਜਸਪ੍ਰੀਤ, ਸਰਬਜੀਤ ਕੌਰ, ਹਰਦੀਪ ਕੌਰ ਅਤੇ ਮਨਮਿੰਦਰ ਕੌਰ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
























