ਫਰੀਦਕੋਟ ਤੋਂ MP ਸਰਬਜੀਤ ਸਿੰਘ ਖਾਲਸਾ ਨੇ ਵੱਡੇ ਦਾਅਵੇ ਕੀਤੇ ਹਨ ਜੋ ਕਿ ਚਰਚਾ ਦਾ ਵਿਸ਼ਾ ਹਨ। ਇਕ ਨਿੱਜੀ ਚੈਨਲ ਨਾਲ ਇੰਟਰਵਿਊ ਵਿਚ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਦਾਅਵਾ ਕੀਤਾ ਹੈ ਕਿ ਜਲਦ ਹੀ ਮੇਰੇ ‘ਤੇ ਨਸ਼ਾ ਤਸਕਰੀ ਦੀ FIR ਦਰਜ ਕਰਨ ਦੀ ਤਿਆਰੀ ਹੋ ਰਹੀ ਹੈ। ਉਨ੍ਹਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਕੇਸ ਦਰਜ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਦੋ ਅਧਿਕਾਰੀਆਂ ਦੇ ਫੋਨ ਆਏ ਹਨ। ਇਹ ਫੋਨ ਉਨ੍ਹਾਂ ਨੂੰ 13 ਅਪ੍ਰੈਲ ਨੂੰ ਦਮਦਮਾ ਸਾਹਿਬ ਵਿਖੇ ਹੋਈ ਉਨ੍ਹਾਂ ਦੀ ਰੈਲੀ ਤੋਂ ਇੱਕ ਦਿਨ ਬਾਅਦ ਆਇਆ ਸੀ।
ਉਨ੍ਹਾਂ ਕਿਹਾ ਕਿ ਲੋਕਾਂ ਤੋਂ ਦੂਰ ਕਰਨ ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦੋਂ ਇੰਟਰਵਿਊ ਦੌਰਾਨ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਤੁਸੀਂ ਗੁਰਸਿੱਖ ਹੋ ਤਾਂ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਮੈਂ ਗਾਤਰਾ ਪਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬਦਨਾਮ ਕਰਨ ਦੀ ਉਨ੍ਹਾਂ ਖਿਲਾਫ ਸਾਜਿਸ਼ ਚੱਲ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ਼, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
ਭਾਵੇਂ ਨਸੇ ਖਿਲਾਫ ਐਕਸ਼ਨ ਦੇਖਣ ਨੂੰ ਮਿਲ ਰਹੇ ਹਨ ਤੇ ਜੇਕਰ ਕੋਈ ਵੀ ਇਸ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਸਭ ਦਰਮਿਆਨ MP ਸਰਬਜੀਤ ਸਿੰਘ ਖਾਲਸਾ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਰੈਲੀ ਵਿਚ ਇਕੱਠ ਦੇਖ ਕੇ ਉਹ ਹਿਲ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰੈਲੀ ਵਿੱਚ ਇਕੱਠ ਦੇਖ ਕੇ ਉਹ ਹਿੱਲ ਗਏ ਸਨ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਇਸਦਾ ਮਤਲਬ ਹੈ ਕਿ ਸਰਕਾਰ ਤੁਹਾਡੇ ਖਿਲਾਫ ਕੇਸ ਦਾਇਰ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਨਹੀਂ ਪਤਾ, ਪਰ ਪੁਲਿਸ ਤਿਆਰੀਆਂ ਕਰ ਰਹੀ ਹੈ
ਵੀਡੀਓ ਲਈ ਕਲਿੱਕ ਕਰੋ -:
























