ਤਰਨਤਾਰਨ ਦੇ ਪਿੰਡ ਰਟੌਲ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ। ਇਸ ਦਰਮਿਆਨ ਸਾਬਕਾ ਸਰਪੰਚ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ ਤੇ ਫਾਇਰਿੰਗ ਵਿਚ ਜਰਨੈਲ ਸਿੰਘ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਪਿੰਡ ਰਟੌਲ ਵਿਖੇ ਬੀਤੇ ਦਿਨੀਂ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਹੋ ਰਹੀ ਸੀ। ਜਦੋਂ ਬੋਲੀ ਸ਼ੁਰੂ ਹੋਣ ਲੱਗੀ ਤਾਂ ਇਸ ਦੌਰਾਨ ਪੁਰਾਣੇ ਹਿਸਾਬ-ਕਿਤਾਬ ਨੂੰ ਲੈ ਕੇ ਸਾਬਕਾ ਸਰਪੰਚ ਗੁਰਦਿਆਲ ਸਿੰਘ ਵੱਲੋਂ ਇਤਰਾਜ਼ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਵਲੋਂ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿਤੀ ਗਈ।
ਇਹ ਵੀ ਪੜ੍ਹੋ : ‘ਮੇਰੇ ‘ਤੇ ਨਸ਼ਾ ਤਸਕਰੀ ਦੀ FIR ਦਰਜ ਕਰਨ ਦੀ ਹੋ ਰਹੀ ਤਿਆਰੀ’- MP ਸਰਬਜੀਤ ਸਿੰਘ ਖਾਲਸਾ ਨੇ ਕੀਤਾ ਵੱਡਾ ਦਾਅਵਾ
ਫਾਇਰਿੰਗ ਦਰਮਿਆਨ ਜਰਨੈਲ ਸਿੰਘ ਤੇ ਉਸ ਦਾ ਤਾਇਆ ਗੁਰਾ ਸਿੰਘ ਵਾਸੀ ਪਿੰਡ ਰਟੌਲ ਜਖਮੀ ਹੋ ਗਏ। ਗੁਰਦਿਆਲ ਸਿੰਘ ਸਾਬਕਾ ਸਰਪੰਚ ਮੌਕੇ ਤੋਂ ਫਰਾਰ ਹੋ ਗਿਆ ਤੇ ਦੋਵਾਂ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਜਰਨੈਲ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਜਸਵੰਤ ਸਿੰਘ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਰੈਫਰ ਕਰ ਦਿਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























