ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਹੋਰ ਵੱਖਰੇ ਅੰਦਾਜ਼ ਦੀ ਚਰਚਾ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀ ਹੈ, ਜਿਸ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਵਾਇਰਲ ਹੋ ਰਹੀ ਹੈ। ਦਰਅਸਲ ਦਰਅਸਲ, ਮੌਕਾ ਸੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਦੀ ਮੰਗਣੀ ਦਾ, ਜਿਸ ‘ਚ ਭਗਵੰਤ ਮਾਨ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਭਾਵੇਂ ਪਾਰਟੀ ਕੇਜਰੀਵਾਲ ਵੱਲੋਂ ਰੱਖੀ ਗਈ ਸੀ ਪਰ ਭਗਵੰਤ ਮਾਨ ਨੇ ਆਪਣੀ ਪਤਨੀ ਨਾਲ ਭੰਗੜਾ ਪਾ ਕੇ ਸਭ ਦੀਆਂ ਤਾਰੀਫਾਂ ਖੱਟੀਆਂ। ਭਗਵੰਤ ਮਾਨ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਤੇ ਯੂਜ਼ਰਸ ਕਾਫੀ ਕਮੈਂਟ ਤੇ ਲਾਈਕ ਕਰ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ‘ਚ ਭਗਵੰਤ ਮਾਨ ਅਜਿਹਾ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ ਕਿ ਦੇਖ ਕੇ ਹਰ ਕੋਈ ਹੈਰਾਨ ਰਹਿ ਜਾਵੇ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਦਾ ਵਿਆਹ ਬੀਤੇ ਦਿਨ ਸੰਭਵ ਜੈਨ ਨਾਲ ਹੋ ਗਿਆ। ਸ਼ੁੱਕਰਵਾਰ ਨੂੰ ਕਪੂਰਥਲਾ ਹਾਊਸ ਵਿਚ ਦੋਵੇਂ ਵਿਆਹ ਬੰਧਨ ਵਿਚ ਬੱਝੇ। ਇਸ ਤੋਂ ਪਹਿਲਾਂ ਵੀਰਵਾਰ ਰਾਤ ਨੂੰ ਉਨ੍ਹਾਂ ਦੀ ਮੰਗਣੀ ਹੋਈ ਸੀ। ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਆਗੂ ਮਨੀਸ਼ ਸਿਸੋਦੀਆ ਸਣੇ ਪੰਜਾਬ ਦੇ ਕਈ ਮੰਤਰੀ ਵੀ ਸ਼ਾਮਲ ਹੋਏ ਸਨ, ਇਸ ਦੌਰਾਨ ਸੀ.ਐੱਮ. ਮਾਨ ਨੇ ਪਤਨੀ ਗੁਰਪ੍ਰੀਤ ਕੌਰ ਨਾਲ ਖੂਬ ਭੰਗੜਾ ਪਾਇਆ।
![]()
ਵਾਇਰਲ ਵੀਡੀਓ ‘ਚ ਭਗਵੰਤ ਮਾਨ ਆਪਣੀ ਪਤਨੀ ਨਾਲ ਸਟੇਜ ‘ਤੇ ਨਜ਼ਰ ਆ ਰਹੇ ਹਨ। ਬੈਕਗ੍ਰਾਊਂਡ ‘ਚ ‘ਨਚਣ ਤੋਂ ਪਹਿਲਾਂ ਹੌਕਾ ਦਿਆਂਗੇ…’ ਪੰਜਾਬੀ ਗੀਤ ਚੱਲ ਰਿਹਾ ਹੈ ਅਤੇ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਗੀਤ ‘ਤੇ ਹੀਰੋ-ਹੀਰੋਇਨ ਵਰਗਾ ਪਰਫਾਰਮੈਂਸ ਦੇ ਰਹੇ ਹਨ। ਵਾਇਰਲ ਵੀਡੀਓ ‘ਚ ਭਗਵੰਤ ਮਾਨ ਦੇ ਹਰ ਅੰਦਾਜ਼ ਦੀ ਖੂਬ ਤਾਰੀਫ ਹੋ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਸਿਆਸਤ ਛੱਡ ਕੇ ਇਸ ਪਰਿਵਾਰਕ ਸਮਾਗਮ ‘ਚ ਪੂਰੀ ਤਰ੍ਹਾਂ ਡੁੱਬੇ ਹੋਏ ਨਜ਼ਰ ਆ ਰਹੇ ਹਨ ਅਤੇ ਆਪਣੀ ਪਤਨੀ ਨਾਲ ਖੂਬਸੂਰਤ ਅੰਦਾਜ਼ ‘ਚ ਡਾਂਸ ਕਰ ਰਹੇ ਹਨ।
ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ : ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, 40 ਲੱਖ ਦਾ ਕਰਜ਼ਾ ਲੈ ਪਰਿਵਾਰ ਨੇ ਭੇਜਿਆ ਸੀ ਵਿਦੇਸ਼
ਭਗਵੰਤ ਮਾਨ ਦੇ ਡਾਂਸ ਦੀ ਵੀਡੀਓ ਕਈ ਸੋਸ਼ਲ ਮੀਡੀਆ ਹੈਂਡਲਸ ਤੋਂ ਪੋਸਟ ਕੀਤੀ ਗਈ ਹੈ, ਜਿਸ ਨੂੰ ਲੋਕ ਲਗਾਤਾਰ ਸ਼ੇਅਰ ਅਤੇ ਲਾਈਕ ਕਰ ਰਹੇ ਹਨ। ਇਸ ਵੀਡੀਓ ‘ਤੇ ਲੋਕ ਕਈ ਤਰ੍ਹਾਂ ਦੇ ਕਮੈਂਟ ਵੀ ਕਰ ਰਹੇ ਹਨ। ਕੁਝ ਯੂਜ਼ਰਸ ਇਸ ਵੀਡੀਓ ‘ਚ ਸਿਆਸਤ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਕੁਝ ਉਨ੍ਹਾਂ ਦਾ ਅੰਦਾਜ਼ ਦੇਖ ਕੇ ਭਗਵੰਤ ਮਾਨ ਦੀ ਤਾਰੀਫ ਕਰਦੇ ਨਜ਼ਰ ਆ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
























