ਫਿਰੋਜ਼ਪੁਰ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਕਰਿਆਨੇ ਦੀ ਦੁਕਾਨ ਚਲਾਉਂਦੇ ਬੰਦੇ ਦਾ ਕਤਲ ਕੀਤੇ ਜਾਣ ਦੀ ਖਬਰ ਹੈ। ਨੌਜਵਾਨ ਦਾ ਬੇਰਹਿਮੀ ਨਾਲ ਕਤਲ ਹੈ। ਉਸ ਦੀ ਮ੍ਰਿਤਕ ਦੇਹ ਰੱਖੜੀ ਰੋਡ ਤੋਂ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਿਆਲ ਸਿੰਘ ਵਜੋਂ ਹੋਈ ਹੈ।
ਪਤਨੀ ਦਾ ਕਹਿਣਾ ਹੈ ਕਿ ਸਾਡੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ ਤੇ ਨਾ ਹੀ ਕੋਈ ਪੈਸਿਆਂ ਦਾ ਲੈਣ-ਦੇਣ ਹੈ ਪਰ ਸਾਡੇ ਨਾਲ ਅਜਿਹਾ ਕਿਉਂ ਹੋਇਆ, ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਵਿਅਕਤੀ ਉਪਰ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਮਿਲੇ ਹਨ। ਵਿਅਕਤੀ ਦਾ ਪੋਸਟਮਾਰਟਮ ਵੀ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਮੇਰਾ ਪਤੀ ਸਿਰਫ ਅੱਧੇ ਲਈ ਬਾਹਰ ਗਿਆ ਸੀ। ਕਿਸੇ ਨੇ ਮੋਟਰਸਾਈਕਲ ਦੇਖਣਾ ਹੈ ਪਰ ਉਹ ਵਾਪਸ ਨਹੀਂ ਪਰਤਿਆ ਜਿਸ ਤੋਂ ਬਾਅਦ ਉਸ ਦੀ ਭਾਲ ਸ਼ੁਰੂ ਕੀਤੀ ਗਈ। ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਵੱਲੋਂ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























