ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (NSA) ਅਧੀਨ ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ। ਵਾਧੇ ਵਾਲੇ ਪੱਤਰ ਦੀ ਕਾਪੀ 18 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਸੌਂਪ ਦਿੱਤੀ ਗਈ ਹੈ ਅਤੇ ਇਹ ਪੱਤਰ ਅੱਜ ਜਨਤਕ ਹੋਇਆ ਹੈ।

Government extends NSA
ਸਰਕਾਰ ਨੇ MP ਅਮ੍ਰਿਤਪਾਲ ਸਿੰਘ ’ਤੇ ਲੱਗੇ NSA ‘ਚ ਤੀਜੀ ਵਾਰ ਵਾਧਾ ਕੀਤਾ ਹੈ। NSA ਵਧਾਉਣ ਪਿੱਛੇ ਪ੍ਰਸ਼ਾਸ਼ਨ ਨੇ ਸੁਰੱਖਿਆ ਦਾ ਹਵਾਲਾ ਦਿੱਤਾ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਨੈਸ਼ਨਲ ਸਿਕਿਓਰਿਟੀ ਐਕਟ (NSA) ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋਣੀ ਸੀ। ਅੰਮ੍ਰਿਤਪਾਲ ਸਿੰਘ ਨੂੰ ਹੁਣ 1 ਸਾਲ ਲਈ ਹੋਰ ਡਿਬਰੂਗੜ੍ਹ ਦੀ ਜੇਲ੍ਹ ਵਿਚ ਰਹਿਣਾ ਪਵੇਗਾ।
ਇਹ ਵੀ ਪੜ੍ਹੋ : ਤਲਵੰਡੀ ਸਾਬੋ ਦੇ ਪਿੰਡ ਕਮਾਲੂ ‘ਚ ਪੁੱਤ ਵੱਲੋਂ ਪਿਓ ‘ਤੇ ਫ.ਇਰਿੰ.ਗ, ਕਣਕ ਵੇਚਣ ਨੂੰ ਲੈ ਕੇ ਦੋਹਾਂ ‘ਚ ਹੋਈ ਸੀ ਬਹਿਸ
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਸਾਥੀਆਂ ਨੂੰ 2023 ਵਿੱਚ NSA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਤੱਕ ਪਪਲਪ੍ਰੀਤ ਸਿੰਘ ਸਮੇਤ ਅੰਮ੍ਰਿਤਪਾਲ ਦੇ 9 ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ। ਹੁਣ ਸਿਰਫ਼ ਅੰਮ੍ਰਿਤਪਾਲ ਸਿੰਘ ਹੀ NSA ਅਧੀਨ ਜੇਲ੍ਹ ਵਿੱਚ ਰਹਿ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























