ਫਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈਆਂ ਵਾਲਾ ਕਲਾਂ ਵਿਚ ਦੇਰ ਸ਼ਾਮ ਸ਼ਰੇਆਮ ਗੁੰਡਾਗਰਦੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 10-12 ਲੋਕਾਂ ਨੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਪਿੰਡ ਵਿੱਚ ਹੀ ਪੂਰਨ ਸਿੰਘ ਨਾਮ ਦੇ ਸ਼ਖਸ ਦੇ ਘਰ ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਬੁਰੀ ਤਰਾਂ ਦੇ ਨਾਲ ਘਰ ਦੀ ਭੰਨ ਤੋੜ ਕੀਤੀ। ਉਸ ਮੌਕੇ ਆਪਣੇ ਘਰ ਵਿੱਚ ਮੌਜੂਦ ਪੂਰਨ ਸਿੰਘ ਅਤੇ ਉਸ ਦੇ ਲੜਕੇ ਨੇ ਘਰ ਦੀ ਛੱਤ ਤੇ ਚੜ੍ਹ ਕੇ ਮਸਾਂ ਆਪਣੀ ਜਾਨ ਬਚਾਈ।
ਦੂਜੇ ਪਾਸੇ ਗੁੰਡਾਗਰਦੀ ਦੀਆਂ ਸਾਰੀਆਂ ਤਸਵੀਰਾਂ ਘਰ ਵਿਚ ਲੱਗੇ CCTV ਕੈਮਰਿਆਂ ਵਿਚ ਕੈਦ ਹੋ ਗਈਆਂ। ਪਰ ਇਸ ਹਮਲੇ ਵਿਚ ਘਰ ਦਾ ਮਾਲਕ ਪੂਰਨ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਘਟਨਾ ਦਾ ਪਤਾ ਚਲਦੇ ਹੀ ਥਾਨਾਂ ਸਦਰ ਫਰੀਦਕੋਟ ਦੇ SHO ਰਾਜੇਸ਼ ਕੁਮਾਰ ਮੌਕੇ ਤੇ ਪਹੁੰਚੇ ਅਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ।

Clash between 2 parties
ਇਸ ਮੌਕੇ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਦੇ ਲੜਕੇ ਜੀਵਨ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਪਿੰਡ ਦੇ ਹੀ ਕੁਝ ਲੋਕਾਂ ਨਾਲ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਪੁਰਾਣਾ ਵਿਵਾਦ ਸੀ, ਜਿਸ ਦੇ ਚਲਦੇ ਅੱਜ 10-12 ਬੰਦੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਉਹਨਾਂ ਦੇ ਘਰ ਅਤੇ ਘਰ ਅੰਦਰ ਆਉਂਦਿਆਂ ਹੀ ਉਹਨਾਂ ਭੰਨ ਤੋੜ ਸ਼ੁਰੂ ਕਰ ਦਿੱਤੀ। ਉਹਨਾਂ ਦੱਸਿਆ ਕਿ ਉਹਨਾਂ ਨੇ ਆਪਣੇ ਘਰ ਦੀ ਛੱਤ ਤੇ ਚੜ੍ਹ ਕੇ ਮਸਾਂ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ : ਰੋਪੜ ਦੇ ਥਾਣੇ ‘ਚ ਇੱਕ ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ, ਘਟਨਾ ਦੀ ਕੀਤੀ ਜਾ ਰਹੀ ਨਿਆਇਕ ਜਾਂਚ
ਪੀੜਤ ਨੌਜਵਾਨ ਨੇ ਦੱਸਿਆ ਕਿ ਪਹਿਲਾਂ ਵੀ ਉਕਤ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਸੀ, ਜਿਸ ਸਬੰਧੀ ਪਹਿਲਾਂ ਵੀ ਕਰਾਸ ਕੇਸ ਦਰਜ ਹੋਇਆ ਹੈ, ਪਰ ਦੋਸ਼ੀ ਫੜ੍ਹੇ ਨਹੀ ਸਨ ਗਏ, ਹੁਣ ਫੇਰ ਇਹਨਾਂ ਨੇ ਘਰ ਆ ਕੇ ਸਾਨੂੰ ਮਾਰਨ ਦੀ ਕੋਸ਼ਿਸ ਕੀਤੀ ਹੈ। ਉਹਨਾਂ ਕਿਹਾ ਕਿ ਉਸ ਦੇ ਪਿਤਾ ਦੇ ਸੱਟਾਂ ਲੱਗੀਆਂ ਹਨ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ। ਉਹਨਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਤਫਤੀਸ਼ੀ ਅਧਿਕਾਰੀ ASI ਰਾਜ ਸਿੰਘ ਨੇ ਦੱਸਿਆ ਕਿ ਪਿੰਡ ਅਰਾਈਆਂ ਵਾਲਾ ਵਿਚ 2 ਧਿਰਾਂ ਵਿਚਕਾਰ ਲੜਾਈ ਹੋਣ ਬਾਰੇ ਉਹਨਾਂ ਨੂੰ ਇਤਲਾਹ ਮਿਲੀ ਸੀ ਜਿਸ ਤੇ ਉਹ ਮੌਕੇ ‘ਤੇ ਪਹੁੰਚੇ ਹਨ ਤਾਂ ਪਤਾ ਚਲਿਆ ਕਿ ਦੋਹਾਂ ਧਿਰਾਂ ਦੇ 2 ਲੋਕ ਹਸਪਤਾਲ ਦਾਖਲ ਹੋਏ ਹਨ। ਉਹਨਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























