ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ‘ਤੇ ਇਕ ਸਾਲ ਦੀ NSA ਨੂੰ ਵਧਾ ਦਿੱਤਾ ਗਿਆ ਹੈ। NSA ਵਧਾਉਣ ‘ਤੇ MP ਸਰਬਜੀਤ ਸਿੰਘ ਖਾਲਸਾ ਨਾਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ 1 ਸਾਲ ਹੋਰ NSA ਵਧਾਉਣਾ ਬੇਹੱਦ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਅੰਮ੍ਰਿਤਪਾਲ ਜੇਲ੍ਹ ਚੋਂ ਬਾਹਰ ਆਵੇ। MP ਸਰਬਜੀਤ ਸਿੰਘ ਖਾਲਸਾ ਨੇ ਇਹ ਵੀ ਕਿਹਾ ਹੈ ਕਿ ਉਹ NSA ਵਧਾਉਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦੇਣਗੇ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਵੀ ਇਸ ਦਾ ਵਿਰੋਧ ਕੀਤਾ ਹੈ।ਉਨ੍ਹਾਂ ਨੇ NSA ਵਧਾਏ ਜਾਣ ਨੂੰ ਲੋਕਤੰਤਰ ਤੇ ਖਡੂਰ ਸਾਹਿਬ ਦੇ ਵੋਟਰਾਂ ਦੇ ਨਾਲ ਧੋਖਾ ਦੱਸਿਆ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ NSA ਵਧਾਉਣ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਲੋਕ ਨਹੀਂ ਚਾਹੁੰਦੇ ਕਿ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ।
ਇਹ ਵੀ ਪੜ੍ਹੋ : ਰੋਪੜ ਦੇ ਥਾਣੇ ‘ਚ ਇੱਕ ਹਵਾਲਾਤੀ ਨੇ ਕੀਤੀ ਖ਼ੁ.ਦਕੁ.ਸ਼ੀ! ਘਟਨਾ ਦੀ ਕੀਤੀ ਜਾ ਰਹੀ ਨਿਆਇਕ ਜਾਂਚ
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ 23 ਅਪ੍ਰੈਲ 2023 ਤੋਂ ਹਿਰਾਸਤ ਵਿਚ ਹੈ। ਉਨ੍ਹਾਂ ਦੀ ਗ੍ਰਿਫਤਾਰੀ ਦੇ ਤੁਰੰਤ ਬਾਅਦ ਹੀ ਉਸ ‘ਤੇ NSA ਲਗਾ ਦਿੱਤਾ ਗਿਆ ਸੀ ਤੇ ਉਸ ਨੂੰ ਅਸਮ ਦੀ ਡਿਬਰੂਗੜ੍ਹ ਜੇਲ ਵਿਚ ਭੇਜ ਦਿੱਤਾ ਗਿਆ ਸੀ। ਸਰਕਾਰ ਨੇ ਉਸ ਦੀਆਂ ਗਤੀਵਿਧੀਆਂ ਨੂੰ ਸੂਬੇ ਦੀ ਸੁਰੱਖਿਆ ਲਈ ਖਤਰਾ ਦੱਸਦੇ ਹੋਏ NSA ਲਗਾਇਆ ਸੀ ਜਿਸ ਨੂੰ ਸਮੇਂ-ਸਮੇਂ ‘ਤੇ 2 ਸਾਲ ਤੱਕ ਵਧਾਇਆ ਗਿਆ ਪਰ ਹੁਣ ਇਸ ਦੀ ਮਿਆਦ ਇਕ ਸਾਲ ਹੋਰ ਵਧਾ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























