ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇੱਕ ਵਾਰ ਫਿਰ ਪਾਕਿਸਤਾਨ ਨਾਲ ਜਿਨਸੀ ਵਪਾਰ ਵਧਾਉਣ ਦੀ ਅੰਤਰਰਾਸ਼ਟਰੀ ਪੱਧਰ ‘ਤੇ ਮੰਗ ਉਠਾਈ ਹੈ। ਫਤਿਹਗੜ੍ਹ ਸਾਹਿਬ ਵਿਖੇ ਪਾਰਟੀ ਦੀ ਹੋਈ ਜਰਨਲ ਹਾਊਸ ਦੀ ਮੀਟਿੰਗ ਵਿੱਚ ਫੈਸਲਾ ਲੈਂਦਿਆਂ ਕਿਹਾ ਕਿ ਬਾਰਡਰ ਖੁਲਾਉਣ ਦੀ ਮੰਗ ਨੂੰ ਲੈ ਕੇ 3 ਮਈ ਨੂੰ ਹੁਸੈਨੀਵਾਲਾ ਬਾਰਡਰ ਉੱਤੇ ਵੱਡੇ ਪੱਧਰ ਤੇ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਇਸ ਪ੍ਰਦਰਸ਼ਨ ਵਿੱਚ ਕਿਸਾਨਾਂ ਨੂੰ ਵੀ ਵੱਡੇ ਪੱਧਰ ਤੇ ਪਹੁੰਚਣ ਦੀ ਅਪੀਲ ਕੀਤੀ ਹੈ ਤੇ ਉਨਾਂ ਦਾ ਪੂਰਾ ਮਾਣ ਸਨਮਾਨ ਕਰਨ ਦਾ ਵੀ ਐਲਾਨ ਕੀਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਡਬਲਟੀਓ ਦਾ ਵੀ ਉਹ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਬਾਰਡਰ ਖੋਲ ਦਿੱਤੇ ਜਾਣ ਤਾਂ ਪੰਜਾਬ ਨੂੰ ਵੱਡੇ ਪੱਧਰ ਤੇ ਰਾਹਤ ਮਿਲ ਸਕਦੀ ਹੈ ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਵੱਲੋਂ ਭਰਤੀ ਮੁਹਿੰਮ ਵੀ ਵੱਡੇ ਪੱਧਰ ਤੇ ਕੀਤੀ ਜਾ ਰਹੀ ਹੈ ਜਿਸ ਵਿੱਚ ਵਰਕਰਾਂ ਵੱਲੋਂ ਵੀ ਕਾਫੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦੀ ਹੋਰ ਐਨਐਸਏ ਵਧਾਏ ਜਾਣ ਦੀ ਸਿਮਰਜੀਤ ਸਿੰਘ ਮਾਨ ਨੇ ਨਿਖੇਧੀ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਹਲਕੇ ਦੀ ਸੇਵਾ ਕਰਨ ਲਈ ਬਾਹਰ ਆਉਣਾ ਚਾਹੀਦਾ ਹੈ ਤੇ ਬਾਹਰ ਆ ਕੇ ਅੰਮ੍ਰਿਤ ਪਾਲ ਸਿੰਘ ਨੂੰ ਪੰਜਾਬ ਅਤੇ ਸਿੱਖਾਂ ਦੀ ਗੱਲ ਸੰਸਦ ਵਿੱਚ ਕਰਨ ਦਿੱਤੀ ਜਾਣੀ ਚਾਹੀਦੀ ਹੈ, ਨਾ ਕਿ ਜੇਲ ਵਿੱਚ ਡੱਕਿਆ ਰਹਿਣਾ ਚਾਹੀਦਾ ਹੈ ।
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਏ ਜਾ ਰਹੇ ਕਾਸੂ ਆਪਰੇਸ਼ਨ ਸੰਬੰਧੀ ਬੋਲਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਜੋ ਨਸ਼ਿਆਂ ਦੇ ਛੋਟੇ ਛੋਟੇ ਸਮਗਲਰ ਹਨ ਜੇਕਰ ਉਨ੍ਹਾਂ ਨੂੰ ਰੁਜ਼ਗਾਰ ਮੁਹਈਆ ਕਰਵਾ ਦਿੱਤਾ ਜਾਵੇ ਤਾਂ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕਦਾ ਹੈ। ਪ੍ਰੰਤੂ ਇਸ ਵੱਲ ਨਾ ਤਾਂ ਕੇਂਦਰ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਧਿਆਨ ਦਿੱਤਾ ਜਾ ਰਿਹਾ ਹੈ। ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਕਰਵਾਉਣ ਦੀ ਮੰਗ ਉਠਾਈ ਹੈ, ਜੋ ਪਿਛਲੇ 14 ਸਾਲਾਂ ਤੋਂ ਨਹੀਂ ਕਰਵਾਈਆਂ ਜਾ ਰਹੀਆਂ ।
ਇਹ ਵੀ ਪੜ੍ਹੋ : ਮਲੋਟ ‘ਚ ਪਿਓ-ਪੁੱਤ ਕ.ਤ.ਲ ਮਾਮਲੇ ‘ਚ ਪੁਲਿਸ ਨੇ 3 ਲੋਕਾਂ ਖਿਲਾਫ਼ ਬਾਈਨੇਮ ਤੇ ਇਕ ਅਣਪਛਾਤੇ ਖਿਲਾਫ ਦਰਜ ਕੀਤਾ ਕੇਸ
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਵੱਲੋਂ ਸਿੱਖਾਂ ਤੇ ਦੇਸ਼ ਅੰਦਰ ਹੋਰ ਰਹੇ ਤਸ਼ੱਦਦਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਉਠਾਇਆ ਜਾਵੇਗਾ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਵਕਫ ਬੋਰਡ ਬਿਲ਼ ਨੂੰ ਪਾਸ ਕਰਨ ਅਤੇ ਇਸ ਵਿੱਚ 2 ਹਿੰਦੂ ਨੁਮਾਇੰਦਿਆਂ ਨੂੰ ਸ਼ਾਮਿਲ ਕਰਨ ਦੀ ਵੀ ਨਿਖੇਧੀ ਕੀਤੀ । ਅਮਰੀਕਾ ਸਰਕਾਰ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਪ੍ਰਵਾਸੀਆਂ ਤੇ ਸਖਤੀ ਦੇ ਮਾਮਲੇ ਤੇ ਬੋਲਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਉਹਨਾਂ ਦੀ ਪਾਰਟੀ ਵੱਲੋਂ ਰਿਕਮੈਂਡ ਹੋਏ ਕਾਨੂੰਨੀ ਤੌਰ ਤੇ ਗਏ ਗਏ ਪੰਜਾਬੀਆਂ ਨੂੰ ਕੋਈ ਖਤਰਾ ਕਰਾਰ ਨਾ ਦਿੰਦਿਆਂ ਹੋਇਆਂ ਨਹੀਂ ਕੱਢਿਆ ਗਿਆ ਪ੍ਰੰਤੂ ਭਾਰਤੀਆਂ ਨੂੰ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿੱਚ ਭੇਜਣ ਵਾਲੇ ਟਰੈਵਲ ਏਜੰਟਾਂ ਦੇ ਝਮੇਲਿਆਂ ਵਿੱਚ ਨਾ ਆਉਣ ਦੀ ਸਲਾਹ ਜਰੂਰ ਦਿੱਤੀ ਹੈ ਤੇ ਅਜਿਹੇ ਰਸਤੇ ਕੇਵਲ ਕਾਨੂੰਨੀ ਪ੍ਰਕਿਰਿਆ ਜਰੂਰ ਅਪਣਾਉਣ ।
ਵੀਡੀਓ ਲਈ ਕਲਿੱਕ ਕਰੋ -:
























