ਮੌਸਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੀਂਹ ਤੇ ਹਨ੍ਹੇਰੀ ਦੇ ਬਾਅਦ ਪੰਜਾਬ ਦੇ ਲੋਕਾਂ ਨੂੰ ਗਰਮੀ ਦੀ ਮਾਰ ਝੱਲਣੀ ਪੈ ਸਕਦੀ ਹੈ। ਪੰਜਾਬ ‘ਚ ਲੂ ਨੂੰ ਲੈ ਕੇ ਅਲਰਟ ਜਾਰੀ ਹੋਇਆ ਹੈ, ਜਿਸ ਕਰਕੇ ਲੋਕਾਂ ਨੂੰ ਹੋਰ ਗਰਮੀ ਝੱਲਣੀ ਪਵੇਗੀ। ਸੋਮਵਾਰ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ।
ਮਾਲਵਾ ਖੇਤਰ ਵਿਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ। ਲੁਧਿਆਣਾ ਵਿਚ ਘੱਟੋ-ਘੱਟ ਤਾਪਮਾਨ 19 ਡਿਗਰੀ ਦਰਜ ਹੋਇਆ। ਸੂਬੇ ਵਿਚ ਸਭ ਤੋਂ ਵੱਧ ਬਠਿੰਡਾ ਵਿਚ 42.5 ਡਿਗਰੀ ਸੈਲਸੀਅਸ, ਫਰੀਦਕੋਟ ਵਿਚ 40.2 ਡਿਗਰੀ, ਫਿਰੋਜ਼ਪੁਰ ਵਿਚ 39.0 ਡਿਗਰੀ ਸੈਲਸੀਅਸ, ਮੋਗਾ ਤੇ ਅੰਮ੍ਰਿਤਸਰ ਵਿਚ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਰੋਪੜ ਤੇ ਗੁਰਦਾਸਪੁਰ ਵਿਚ 34 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਤਰਨਤਾਰਨ ਪੁਲਿਸ ਤੇ AGTF ਨੂੰ ਮਿਲੀ ਸਫਲਤਾ, ਪਿੰਡ ਸਰਹਾਲੀ ਦੇ ਸਰਪੰਚ ਕ.ਤ/ਲ ਮਾਮਲੇ ‘ਚ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਇਸੇ ਤਰ੍ਹਾਂ ਪੰਜਾਬ ਦੇ ਨਾਲ ਲੱਗਦੇ ਹਰਿਆਣਾ ਵਿਚ 23 ਅਪ੍ਰੈਲ ਤੋਂ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਜਿਸ ਦਾ ਅਸਰ ਅਗਲੇ 48 ਘੰਟਿਆਂ ਵਿਚ ਪੰਜਾਬ ਵਿਚ ਵੀ ਦੇਖਣ ਨੂੰ ਮਿਲ ਸਕਦਾ ਹੈ। ਇਸੇ ਤਰ੍ਹਾਂ ਹਿਮਾਚਲ ਵਿਚ ਵੀ ਰੈੱਡ ਤੇ ਓਰੈਂਜ ਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਤੇ ਅਸਮਾਨੀ ਬਿਜਲੀ ਡਿਗਣ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ ਲੂ ਦਾ ਅਸਰ ਦਿਖੇਗਾ। ਗਰਮੀ ਲੋਕਾਂ ਨੂੰ ਸਤਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

























