ਪੰਜਾਬ ਸਰਕਾਰ ਵੱਲੋਂ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਸਰਕਾਰੀ ਹਸਪਤਾਲਾਂ ਵਿਚ ਬੇਹਤਰ ਸਹੂਲਤਾਂ ਦੇਣ ਲਈ 1000 ਮੈਡੀਕਲ ਅਫਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਜ਼ਰੀਏ ਕੀਤੀ ਜਾਵੇਗੀ। ਭਰਤੀ ਲਈ ਅਰਜ਼ੀਆਂ ਆਨਲਾਈਨ ਹੋਣਗੀਆਂ।
ਅਰਜ਼ੀਆਂ ਦੇਣ ਦੀ ਪ੍ਰਕਿਰਿਆ 25 ਅਪ੍ਰੈਲ ਤੋਂ 15 ਮਈ ਤੱਕ ਚੱਲੇਗੀ। ਇਸ ਦੇ ਬਾਅਦ ਪ੍ਰੀਖਿਆ ਤੇ ਹੋਰ ਪ੍ਰਕਿਰਿਆਵਾਂ ਆਯੋਜਿਤ ਕੀਤੀਆਂ ਜਾਣਗੀਆਂ। ਸਰਕਾਰ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦਿੱਤੀਆਂ ਜਾਣ। ਸੂਬਾ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿਚ ਇਸ ਬਾਰੇ ਪਹਿਲਾਂ ਹੀ ਪ੍ਰਸਤਾਵ ਪਾਸ ਹੋ ਚੁੱਕੀ ਸੀ।
ਇਹ ਵੀ ਪੜ੍ਹੋ : ਫਿਰੋਜ਼ਪੁਰ : ਕੌਂਸਲਰ ‘ਤੇ ਹੋਈ ਫਾਇ.ਰਿੰ/ਗ, ਅਣਪਛਾਤੇ ਬਾਈਕ ਸਵਾਰਾਂ ਨੇ ਘਟਨਾ ਨੂੰ ਦਿੱਤਾ ਅੰਜਾਮ
ਇਸ ਮੌਕੇ ਸਿਹਤ ਸਕੱਤਰ ਕੁਮਾਰ ਰਾਹੁਲ ਨੇ ਭਰੋਸਾ ਦਿਵਾਇਆ ਕਿ ਜਲਦ ਹੀ 1000 ਅਹੁਦਿਆਂ ‘ਤੇ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਹੋਵੇਗੀ। ਇਸ ਨੂੰ ਵਿੱਤੀ ਵਿਭਾਗ ਨੂੰ ਮਨਜ਼ੂਰੀ ਲਈ ਭੇਜਿਆ ਗਿਆ ਹੈ। ਭਰਤੀ ਪ੍ਰਕਿਰਿਆ ਦੇ ਨਿਯਮ ਤੇ ਸ਼ਰਤਾਂ ਪਹਿਲਾਂ ਹੀ ਤੈਅ ਕਰ ਲਈਆਂ ਗਈਆਂ ਸਨ। ਇਸ ਦੇ ਬਾਅਦ ਇਹ ਨੋਟੀਫਿਕੇਸ਼ਨ ਜਾਰੀ ਹੋਇਆ। ਸਿੱਖਿਆ ਦੇ ਬਾਅਦ ਸਰਕਾਰ ਦੇ ਸਿਹਤ ਖੇਤਰ ਵਿਚ ਇਹ ਵੱਡੀ ਕ੍ਰਾਂਤੀ ਮੰਨੀ ਜਾ ਰਹੀ ਹੈ ਕਿਉਂਕਿ ਬਹੁਤ ਸਾਲਾਂ ਬਾਅਦ ਇੰਨੇ ਅਹੁਦਿਆਂ ‘ਤੇ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























